ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ‘ਚ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ “ਮੁੱਖ ਮੰਤਰੀ ਭਗਵੰਤ ਮਾਨ ਨੂੰ ਆਉਣ ਵਾਲੇ ਵਿਆਹੁਤਾ ਜੀਵਨ ਦੀਆਂ ਬਹੁਤ ਬਹੁਤ ਮੁਬਾਰਕਾਂ। ਮੈਂ ਉਨ੍ਹਾਂ ਦੋਵਾਂ ਨੂੰ ਜੀਵਨ ਭਰ ਪਿਆਰ, ਸਤਿਕਾਰ ਅਤੇ ਸਾਥ ਦੀ ਕਾਮਨਾ ਕਰਦਾ ਹਾਂ।”
ਦੱਸ ਦਈਏ ਕਿ 48 ਸਾਲਾ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ। ਜਿਸ ਤੋਂ ਬਾਅਦ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ। ਸੀਐਮ ਮਾਨ ਦੇ ਪਹਿਲੀ ਪਤਨੀ ਤੋਂ 2 ਬੱਚੇ ਹਨ। ਉਸ ਦੇ ਪੁੱਤਰ-ਧੀਆਂ ਅਮਰੀਕਾ ਵਿਚ ਰਹਿੰਦੇ ਹਨ। ਉਹ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਆਏ ਸਨ। ਮਾਨ ਪਰਿਵਾਰ ਦੇ ਨਜ਼ਦੀਕੀਆਂ ਅਨੁਸਾਰ ਉਨ੍ਹਾਂ ਦੀ ਮਾਂ ਹਰਪਾਲ ਕੌਰ ਚਾਹੁੰਦੀ ਸੀ ਕਿ ਮੁੱਖ ਮੰਤਰੀ ਆਪਣਾ ਘਰ ਮੁੜ ਵਸਾਏ। ਜਿਸ ਤੋਂ ਬਾਅਦ ਦੂਜਾ ਵਿਆਹ ਹੋ ਰਿਹਾ ਹੈ।