ਪੰਜਾਬ ਦੇ ਫ਼ਿਰੋਜ਼ਪੁਰ ‘ਚ ਸ਼ੁੱਕਰਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਨ੍ਹਾਂ ਕਿਹਾ ਕਿ ਸਕੂਲ ਡਿਊਟੀ ‘ਤੇ ਜਾ ਰਹੇ ਅਧਿਆਪਕਾਂ ਨਾਲ ਵਾਪਰੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਮਿਲੀ ਹੈ। ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।
ਦੱਸ ਦਈਏ ਕਿ ਇਸ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਜਦਕਿ 4 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ‘ਚ ਤਿੰਨ ਅਧਿਆਪਕ ਅਤੇ ਇਕ ਡਰਾਈਵਰ ਸ਼ਾਮਲ ਹੈ। ਤਿੰਨੋਂ ਮ੍ਰਿਤਕ ਅਧਿਆਪਕ ਜਲਾਲਾਬਾਦ ਦੇ ਰਹਿਣ ਵਾਲੇ ਹਨ।
----------- Advertisement -----------
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਸੜਕ ਹਾਦਸੇ ‘ਤੇ ਜਤਾਇਆ ਦੁੱਖ
Published on
----------- Advertisement -----------
----------- Advertisement -----------












