ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮਨੀਸ਼ ਸਿਸੋਦੀਆ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੀ ਪਤਨੀ ਦਾ ਹਾਲ ਚਾਲ ਜਾਣਿਆ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਦੀ ਪਤਨੀ ਦੀ ਸਿਹਤ ਠੀਕ ਨਹੀਂ ਹੈ। ਹਰਜੋਤ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।

ਉਨ੍ਹਾਂ ਟਵੀਟ ਕਰਕੇ ਦੱਸਿਆ ਕਿ “ਮੈਂ ਮਨੀਸ਼ ਸਿਸੋਦੀਆ ਦੇ ਪਰਿਵਾਰ ਨੂੰ ਮਿਲ ਕੇ ਆਇਆ ਹਾਂ, ਉਨ੍ਹਾਂ ਦੀ ਪਤਨੀ ਦੀ ਤਬੀਅਤ ਠੀਕ ਨਹੀਂ ਹੈ, ਭਰਜਾਈ ਨੂੰ ਭਰੋਸਾ ਦਿੱਤਾ ਕਿ ਮਨੀਸ਼ ਸਰ ਨੇ ਲੱਖਾਂ ਬੱਚਿਆਂ ਦਾ ਭਵਿੱਖ ਸੁਧਾਰਿਆ ਹੈ, ਉਨ੍ਹਾਂ ਦਾ ਸਾਰਾ ਆਸ਼ੀਰਵਾਦ ਉਨ੍ਹਾਂ ਦੇ ਨਾਲ ਹੈ। ਇਸ ਔਖੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਨਾਲ ਹਾਂ। ਸੱਚ ਨੂੰ ਪਰ ਹਰਾਇਆ ਨਹੀਂ ਜਾ ਸਕਦਾ!”












