June 1, 2026, 11:24 pm
----------- Advertisement -----------
HomeNewsEducationਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਵੇਂ ਥਾਂ...

ਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਵੇਂ ਥਾਂ ‘ਤੇ ਸ਼ਿਫਟ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Published on

----------- Advertisement -----------

ਐੱਸ.ਏ.ਐੱਸ. ਨਗਰ, 30 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਦਰਪੇਸ਼ ਸਮੱਸਿਆਵਾਂ ਦੀ ਜਾਣਕਾਰੀ ਲਈ ਗਈ। ਇਸ ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਮੋਹਾਲੀ ਸ਼ਹਿਰ ਦੇ ਸੈਕਟਰ 69 ਵਿੱਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਸਕੂਲ ਪਹਿਲਾਂ 1.79 ਏਕੜ ਜਗ੍ਹਾ ਵਿੱਚ ਬਣਿਆ ਹੋਇਆ ਸੀ ਜਿਸ ਵਿੱਚੋਂ ਹੁਣ ਕੇਵਲ ਸਕੂਲ ਕੋਲ 125 ਗਜ ਜਗ੍ਹਾ ਰਹਿ ਗਈ ਹੈ। ਇਸ ਜਗ੍ਹਾ ਵਿੱਚ 3 ਕਮਰੇ ਬਣੇ ਹੋਏ ਹਨ ਜਿਸ 147 ਵਿਦਿਆਰਥੀਆਂ ਨੂੰ 5 ਅਧਿਆਪਕ ਸਿੱਖਿਆ ਦੇ ਰਹੇ ਹਨ।

ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵੀ ਬਾਹਰ ਕਰਨੀ ਪੈਂਦੀ ਹੈ ਅਤੇ ਨਾ ਹੀ ਕੋਈ ਸਿੱਧਾ ਰਸਤਾ ਇਸ ਸਕੂਲ ਨੂੰ ਜਾਂਦਾ ਹੈ। ਇਸ ਤੋਂ ਇਲਾਵਾ ਨਾ ਤਾਂ ਕੋਈ ਬਾਥਰੂਮ ਹੈ ਤੇ ਨਾ ਹੀ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਕਮਰਾ ਹੈ। ਸਕੂਲ ਫੇਰੀ ਦੌਰਾਨ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਤੋਂ ਹਿਸਾਬ ਦੇ ਸਵਾਲ ਵੀ ਪੁੱਛੇ ਗਏ ਜਿਸ ਦਾ ਵਿਦਿਆਰਥੀਆਂ ਵੱਲੋਂ ਸਹੀ ਉੱਤਰ ਦਿੱਤੇ ਗਏ ਜਿਸ ‘ਤੇ ਸਿੱਖਿਆ ਮੰਤਰੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਿੱਖਿਆ ਮੰਤਰੀ ਨੇ ਮੌਕੇ ‘ਤੇ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਪੁੱਡਾ ਦੇ ਅਧਿਕਾਰੀਆਂ ਨੂੰ ਇਸ ਸਕੂਲ ਨੂੰ ਨਵੀਂ ਥਾਂ ‘ਤੇ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਅਤੇ ਨਾਲ ਹੀ ਇਸ ਕਾਰਜ ਵਿੱਚ ਬੇਲੋੜੀ ਦੇਰੀ ਕਰਨ ਵਾਲੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਵੀ ਹੁਕਮ ਦਿੱਤੇ। ਸਕੂਲ ਫੇਰੀ ਉਪਰੰਤ ਸਿੱਖਿਆ ਮੰਤਰੀ ਨੇ ਗਮਾਡਾ ਵੱਲੋਂ ਸਕੂਲ ਨੂੰ ਦਿੱਤੀ ਜਾਣ ਵਾਲੀ ਜਗ੍ਹਾ ਦਾ ਵੀ ਦੌਰਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...