ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਕਿਸਾਨਾਂ ਦੇ ਹੱਕਾਂ ਲਈ ਐਮਐਸਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਲਈ ਰਾਜ ਸਭਾ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨਗੇ। ਇਸ ਬਾਰੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਰਾਘਵ ਚੱਢਾ ਦੀ ਤਾਰੀਫ਼ ਕੀਤੀ ਹੈ ਅਤੇ ਵਿਰੋਧੀ ਪਾਰਟੀਆਂ ‘ਤੇ ਸਵਾਲ ਖੜ੍ਹੇ ਕੀਤੇ ਹਨ।

ਹਰਜੋਤ ਬੈਂਸ ਨੇ ਟਵੀਟ ਕੀਤਾ ਕਿ ਮਜ਼ਾਕ ਉਡਾਉਣ ਵਾਲਿਓ, ਦੇਖੋ, ਪੰਜਾਬ ਦੇ ਹੱਕਾਂ ਲਈ ਕੌਣ ਲੜ ਰਿਹਾ ਹੈ। ਕਿੱਥੇ ਹਨ ਕਾਂਗਰਸ ਤੇ ਅਕਾਲੀ ਦਲ ਦੇ ਸੰਸਦ ਮੈਂਬਰ? ਕਦੇ ਉਨ੍ਹਾਂ ਨੂੰ ਪੰਜਾਬ ਲਈ ਬੋਲਦਿਆਂ ਦੇਖਿਆ ਹੈ? ਰਾਘਵ ਚੱਢਾ ਤੁਸੀਂ ਠੀਕ ਚੱਲ ਰਹੇ ਹੋ। ਲੋਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹੋ।












