September 20, 2026, 5:58 am
----------- Advertisement -----------
HomeNewsLatest Newsਜਲ ਸਰੋਤ ਮੰਤਰੀ ਵੱਲੋਂ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ...

ਜਲ ਸਰੋਤ ਮੰਤਰੀ ਵੱਲੋਂ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ ਦੀ ਅਪੀਲ

Published on

----------- Advertisement -----------

ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ। ਇਸ ਸਬੰਧੀ ਜਾਰੀ ਬਿਆਨ ਵਿੱਚ ਮੰਤਰੀ ਬੈਂਸ ਨੇ ਕਿਹਾ ਕਿ ਵੱਖ-ਵੱਖ ਅਖ਼ਬਾਰਾਂ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਕੁੱਝ ਖੇਤਰਾਂ ਵਿੱਚ ਲੰਪੀ ਸਕਿੱਨ ਬੀਮਾਰੀ ਨਾਲ ਮਾਰੇ ਗਏ ਪਸ਼ੂਆਂ ਨੂੰ ਨਦੀਆਂ ਵਿੱਚ ਵਹਾਇਆ ਜਾ ਰਿਹਾ ਹੈ ਅਤੇ ਮਹਿਮਾ ਭਾਗਵਾਨਾ ਪਿੰਡ ਨਜ਼ਦੀਕ ਕੋਟਭਾਈ ਕੱਸੀ ਵਿੱਚ 5 ਮਿ੍ਤਕ ਪਸ਼ੂ ਤੈਰ ਰਹੇ ਸਨ।

ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੰਪੀ ਸਕਿੱਨ ਬੀਮਾਰੀ ਕਾਰਨ ਮਾਰੇ ਗਏ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਾਈਜੀਨਿਕ ਵਿਧੀ ਅਪਣਾਉਂਦੇ ਹੋਏ ਡੂੰਘਾ ਟੋਆ ਪੁੱਟ ਕੇ ਦੱਬਿਆ ਜਾਵੇ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਜਲ ਸਰੋਤਾਂ ਵਿੱਚ ਮ੍ਰਿਤਕ ਪਸ਼ੂਆਂ ਨੂੰ ਵਹਾਉਣ ਨਾਲ ਆਮ ਲੋਕਾਂ ਲਈ ਖਤਰਾ ਪੈਦਾ ਹੋ ਜਾਵੇਗਾ। ਜਲ ਸਰੋਤ ਮੰਤਰੀ ਦੀ ਹਦਾਇਤ ‘ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਲੰਪੀ ਸਕਿੱਨ ਬੀਮਾਰੀ ਨਾਲ ਮਾਰੇ ਗਏ ਪਸ਼ੂਆਂ ਨੂੰ ਜਲ ਸਰੋਤਾਂ ਵਿੱਚ ਵਹਾਉਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਅਜਿਹਾ ਕਰਦਾ ਪਾਏ ਜਾਣ ‘ਤੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...