September 22, 2026, 4:22 am
----------- Advertisement -----------
HomeNewsLatest Newsਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ...

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ, ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ

Published on

----------- Advertisement -----------

ਚੰਡੀਗੜ੍ਹ, 5 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ।ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਭਾਵੇਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟਾਪੇਜ ਦਿੱਤਾ ਗਿਆ ਹੈ ਪਰ ਮੌਜੂਦਾ ਸਟੇਸ਼ਨ ਵਿੱਚ ਸਾਰੀਆਂ ਵੱਡੀਆਂ ਸਹੂਲਤਾਂ ਦੀ ਘਾਟ ਹੈ ਜਿਵੇਂ ਕਿ ਪੂਰੀ ਰੇਲ ਗੱਡੀ ਲਈ ਕੋਈ ਪਲੇਟਫਾਰਮ ਨਹੀਂ ਹੈ। ਪੂਰੇ ਸਟੇਸ਼ਨ ਦੇ ਆਧੁਨਿਕੀਕਰਨ ਤੋਂ ਇਲਾਵਾ ਪਲੇਟਫਾਰਮ ਨੂੰ ਅਪਗ੍ਰੇਡ ਕਰਨ ਦੀ ਫੌਰੀ ਲੋੜ ਹੈ।

ਨਵੀਂ ਦਿੱਲੀ ਤੋਂ ਊਨਾ (ਹਿਮਾਚਲ ਪ੍ਰਦੇਸ਼) ਤੱਕ ਨਵੀਂ ਸੁਪਰ ਸਪੀਡ ਰੇਲ ਗੱਡੀ ’ਵੰਦੇ ਭਾਰਤ ਐਕਸਪ੍ਰੈਸ’ ਸ਼ੁਰੂ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੁਕਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜਿੱਥੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕੀਮਤੀ ਸਮਾਂ ਬਿਤਾਇਆ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਥੋੜੀ ਦੂਰੀ ’ਤੇ ਸਥਿਤ ਮਾਤਾ ਸ਼੍ਰੀ ਨੈਣਾ ਦੇਵੀ ਜੀ ਦੇ ਮੰਦਰ ਵਿਚ ਵੀ ਬਹੁ-ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਨੰਗਲ ਡੈਮ ਇਕ ਸੈਰ-ਸਪਾਟਾ ਸਥਾਨ ਹੈ, ਇਨ੍ਹਾਂ ਅਹਿਮ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਬੈਂਸ ਨੇ ਕੇਂਦਰੀ ਰੇਲ ਮੰਤਰੀ ਨਾਲ ਨਿੱਜੀ ਮੁਲਾਕਾਤ ਲਈ ਵੀ ਸਮਾਂ ਮੰਗਿਆ ਤਾਂ ਜੋ ਉਹ ਰੇਲਵੇ ਨਾਲ ਸਬੰਧਤ ਸਾਰੇ ਅਹਿਮ ਮੁੱਦੇ ਚੁੱਕ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...