July 24, 2026, 8:29 am
----------- Advertisement -----------
HomeNewsਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ...

ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ

Published on

----------- Advertisement -----------

ਚੰਡੀਗੜ੍ਹ,7 ਨਵੰਬਰ (ਬਲਜੀਤ ਮਰਵਾਹਾ): ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ ਦੀਆ ਕੁਝ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ 15 ਦਿਨ ਵਧਾਉਣ ਦੀ ਮੰਗ ਕੀਤੀ ਗਈ।

ਸ. ਬੈਂਸ ਨੇ ਖੁਰਾਕ ਮੰਤਰੀ ਨੂੰ ਦੱਸਿਆ ਕਿ ਹੜ੍ਹਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੁਬਾਰਾ ਬੀਜੀ ਗਈ ਹੈ, ਜਿਸਨੂੰ ਤਿਆਰ ਹੋਣ ਵਿੱਚ ਹਾਲੇ 10 ਦਿਨ ਹੋਰ ਲੱਗ ਜਾਣਗੇ। ਉਹਨਾਂ ਨੇ ਕਿਹਾ ਕਿ ਉਸ ਤੋਂ ਬਾਅਦ ਕਟਾਈ ਅਤੇ ਝਾੜਨ ਲਈ ਵੀ 3-4 ਦਿਨ ਲੱਗ ਜਾਣਗੇ। ਇਸ ਲਈ ਖਰੀਦ ਪ੍ਰਕਿਰਿਆ ਸਬੰਧੀ ਤੈਅ ਸਮਾਂ- ਸੀਮਾਂ ਅਨੁਸਾਰ ਆਖਰੀ ਮਿਤੀ ਵਿੱਚ 15 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ।

ਜਿਨ੍ਹਾਂ ਮੰਡੀਆਂ ਨੂੰ ਵਿਸ਼ੇਸ਼ ਤੌਰ ਤੇ 15 ਦਿਨ ਵਾਧੂ ਖਰੀਦ ਕਰਨ ਦੀ ਪ੍ਰਵਾਨਗੀ ਮੰਗੀ ਗਈ ਹੈ , ਉਹਨਾਂ ਵਿੱਚ ਅਗੰਮਪੁਰ, ਹਾਜੀਪੁਰ, ਕੀਰਤਪੁਰ ਸਾਹਿਬ, ਨੰਗਲ, ਘਨੌਲੀ, ਮਹੈਣ, ਅਜੌਲੀ ਤੇ ਭਰਤਗੜ੍ਹ ਦੀ ਮੰਡੀਆਂ ਸ਼ਾਮਲ ਹਨ।

ਖੁਰਾਕ ਮੰਤਰੀ ਲਾਲ ਚੰਦ ਕਟਾਂਰੂਚੱਕ ਵੱਲੋਂ ਸ. ਹਰਜੋਤ ਸਿੰਘ ਬੈਂਸ ਨੂੰ ਭਰੋਸਾ ਦਿਵਾਇਆ ਗਿਆ ਕਿ ਉਕਤ ਮੰਡੀਆਂ ਨੂੰ 15 ਦਿਨ ਹੋਰ ਖਰੀਦ ਪ੍ਰਕਿਰਿਆ ਜਾਰੀ ਰੱਖਣ ਲਈ ਜਲਦ ਹੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...