July 24, 2026, 7:23 am
----------- Advertisement -----------
HomeNewsਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ...

ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ 19 ਅਕਤੂਬਰ (ਬਲਜੀਤ ਮਰਵਾਹਾ): ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਨਾਲ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਪਹਿਲਾ ਹੀ ਖੁਸ਼ੀ ਦੀ ਲਹਿਰ ਹੈ।

ਉਹਨਾਂ ਕਿਹਾ ਕਿ ਨੰਗਲ ਰੇਲਵੇ ਫਲਾਈਓਵਰ ਦੇ ਦੂਜੇ ਪਾਸੇ ਦਾ ਕੰਮ ਦੀਵਾਲੀ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ। ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ 30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ।

ਇਸ ਮੀਟਿੰਗ ਮੌਕੇ ਐਸ.ਡੀ.ਐਮ ਨੰਗਲ, ਐਨ.ਐਚ.ਆਈ, ਪੀ.ਡਬਲਿਯੂ.ਡੀ, ਟਰਾਂਸਪੋਰਟ ਅਤੇ ਹਾਈਵੇਅ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...