November 17, 2026, 2:18 pm
----------- Advertisement -----------
HomeNewsEducationਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ-2023 ਦਾ ਆਗਾਜ਼

ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ-2023 ਦਾ ਆਗਾਜ਼

Published on

----------- Advertisement -----------

ਐੱਸ.ਏ.ਐੱਸ. ਨਗਰ, ਮੋਹਾਲੀ, 17 ਫ਼ਰਵਰੀ ( ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਹੈ। ਇਸ ਸਬੰਧੀ ਕਾਰਵਾਈ ਗਈ ਸਿੱਖਿਆ ਅਧਿਕਾਰੀਆਂ ਦੀ ਇੱਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।

ਬੈਂਸ ਨੇ ਕਿਹਾ ਕਿ ਸਾਡਾ ਮਕਸਦ ਸਿਰਫ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣਾ ਹੀ ਨਹੀ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣਾ ਵੀ ਹੈ। ਉਹਨਾਂ ਕਿਹਾ ਕਿ ਲੰਬੀ ਗੈਰ ਹਾਜ਼ਰੀ ਕਾਰਨ ਸਕੂਲ ਛੱਡਣ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਾਸਤੇ ਵਿਭਾਗੀ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰਨ।

‘ਬਿਹਤਰ ਅਨੁਭਵ ਵਿੱਦਿਆ ਮਿਆਰੀ, ਮਾਣ ਪੰਜਾਬ ਦਾ ਸਕੂਲ ਸਰਕਾਰੀ’ ਦੇ ਨਾਹਰੇ ਨੂੰ ਸਾਕਾਰ ਕਰਨ ਦੀ ਹਦਾਇਤ ਕਰਦਿਆਂ ਉਨ੍ਹਾ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ 31 ਮਾਰਚ ਤੱਕ ਹਰ ਸਕੂਲ ਵਿੱਚ ਵਿਦਿਆਰਥੀਆਂ ਦੇ ਬੈਠਣ ਵਾਸਤੇ ਬੈਂਚ ਮੁਹੱਈਆ ਕਰਵਾਏ ਜਾਣਗੇ ਅਤੇ ਧਾਰਮਿਕ ਸਥਾਨਾਂ ਵਿੱਚ ਚੱਲਦੇ ਸਕੂਲਾਂ ਨੂੰ ਵੱਖਰੀਆਂ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਬੈਂਸ ਨੇ ਸਿੱਖਿਆ ਵਿਭਾਗ ਵਿੱਚੋਂ ਰਿਸ਼ਵਤਖ਼ੋਰੀ ਦੇ ਕਲੰਕ ਨੂੰ ਸਦਾ ਵਾਸਤੇ ਖਤਮ ਕਰਨ ਬਾਰੇ ਬੋਲਦਿਆਂ ਕਿਹਾ ਕਿ ਵਿਭਾਗ ਵਿੱਚ ਜੇਕਰ ਕੋਈ ਮੁਲਾਜ਼ਮ ਅਜਿਹਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਉਹਨਾਂ ਜ਼ਿਲਾ ਅਤੇ ਬਲਾਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਣ ਵਾਲੇ ਅਮਲੇ ਤੇ ਤਿੱਖੀ ਨਜ਼ਰ ਰੱਖਣ। ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕੰਮ ਸੱਭਿਆਚਾਰ ਦਾ ਵਿਕਾਸ ਹੋਵੇਗਾ ਜਿਸ ਵਿੱਚ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦਿੱਤਾ ਜਾਵੇਗਾ। ਇਸ ਓਰੀਐਂਟੇਸ਼ਨ ਵਰਕਸ਼ਾਪ ਦੌਰਾਨ ਪ੍ਰਮੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਡਾਇਰੈਕਟਰ ਐਸਸੀਈਆਰਟੀ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ, ਸਹਾਇਕ ਡਾਇਰੈਕਟਰ ਸ਼ੰਕਰ ਚੌਧਰੀ ਤੋਂ ਇਲਾਵਾ ਹੋਰਨਾਂ ਬੁਲਾਰਿਆਂ ਨੇ ਵੱਖ-ਵੱਖ ਵਿਸ਼ਿਆਂ ਤੇ ਪੇਸ਼ਕਾਰੀਆਂ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...