July 24, 2026, 2:58 pm
----------- Advertisement -----------
HomeNewsLatest Newsਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ...

ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ

Published on

----------- Advertisement -----------

ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ। ਬੈਂਸ ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਾਵਾਸ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਆਪਣੇ ਭਾਸ਼ਣ ਵਿੱਚ ਡਾ. ਮਨਿੰਦਰ ਸਰਕਾਰੀਆ, ਡਾਇਰੈਕਟਰ, ਐਸ.ਸੀ.ਈ.ਆਰ.ਟੀ. ਨੇ ਦੇਸ਼ ਦੇ ਵਿਕਾਸ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਬਾਰੇ ਦੱਸਿਆ।

ਜ਼ਿਕਰਯੋਗ ਹੈ ਕਿ ਦੋ ਅਮਰੀਕੀ ਟ੍ਰੇਨਰ 40 ਅੰਗ੍ਰੇਜ਼ੀ ਭਾਸ਼ਾ ਦੇ ਅਧਿਆਪਕਾਂ ਨਾਲ 17 ਤੋਂ 29 ਅਪ੍ਰੈਲ (ਦੋ ਹਫ਼ਤੇ) ਤੱਕ ਚੱਲਣ ਵਾਲੇ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ। ਇਹ ਕੋਰਸ ਇੱਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂ.ਐਸ. ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਵਿਖੇ ਸਥਿਤ ਦੂਤਾਵਾਸ ਵੱਲੋਂ ਫੰਡ ਦਿੱਤਾ ਜਾਂਦਾ ਹੈ ਅਤੇ ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ, ਜੋ ਕਿ ਵਿਸ਼ਵ ਵਿੱਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ।

ਟੀ.ਈ.ਐਸ.ਓ.ਐਲ. ਇੰਟਰਨੈਸ਼ਨਲ ਲਈ ਵਿਸ਼ੇਸ਼ ਪ੍ਰੋਜੈਕਟਾਂ ਦੀ ਡਾਇਰੈਕਟਰ ਹੈਦੀ ਫੌਸਟ, ਡਾ. ਤਾਮਰੀਕਾ ਖਵਤੀਸੀਆਸ਼ਵਿਲੀ ਨਾਲ ਮਿਲ ਕੇ ਇਸ ਪ੍ਰੋਗਰਾਮ ਦੀ ਅਗਵਾਈ ਕਰ ਰਹੇ ਹਨ। ਵਿਸ਼ਵ ਭਰ ਵਿੱਚ ਅੰਗਰੇਜ਼ੀ ਅਧਿਆਪਕਾਂ ਲਈ ਸਿੱਖਿਆ ਪ੍ਰੋਗਰਾਮ ਚਲਾਉਣ ਦਾ ਦੋਵਾਂ ਕੋਲ ਕਈ ਸਾਲਾਂ ਦਾ ਤਜਰਬਾ ਹੈ। ਇਸ ਸਮਾਗਮ ਵਿੱਚ ਯੂ.ਐਸ. ਅੰਬੈਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦਾ ਉਹਨਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਮਿਸ ਗੋਡੇ ਨੇ ਦੱਸਿਆ ਕਿ ਯੂ.ਐੱਸ. ਅੰਬੈਸੀ ਇਹਨਾਂ ਪ੍ਰੋਜੈਕਟਾਂ ਨੂੰ ਫੰਡ ਦਿੰਦੀ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...