August 18, 2026, 11:35 am
----------- Advertisement -----------
HomeNewsLatest Newsਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Published on

----------- Advertisement -----------

ਚੰਡੀਗੜ੍ਹ, 3 ਨਵੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ ।

ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਜਿੱਥੇ ਰਾਜ ਦੇ ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉਥੇ ਹੀ ਖਜਾਨਿਆਂ ਦੇ ਕੰਮ ਵਿੱਚ ਤੇਜੀ ਆਉਣ ਨਾਲ ਰਾਜ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...