October 17, 2026, 10:49 pm
----------- Advertisement -----------
HomeNewsLatest Newsਹਰਪਾਲ ਚੀਮਾ ਨੇ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਕੀਤੀ ਸ਼ੁਰੂਆਤ

ਹਰਪਾਲ ਚੀਮਾ ਨੇ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਕੀਤੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ, 24 ਮਈ: ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਦੇ 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ, ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਵੇਰਕਾ ਆਈਸ ਕਰੀਮ ਦੀ ਵਿਕਰੀ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 51 ਪ੍ਰਤੀਸ਼ਤ ਦਾ ਵਾਧਾ ਦਰਜ ਹੋਇਆ ਹੈ । ਸਿਰਫ ਅਪ੍ਰੈਲ ਦੇ ਮਹੀਨੇ ਵਿਚ ਹੀ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵੇਰਕਾ ਅਧਿਕਾਰੀਆਂ ਨੂੰ ਉਮੀਦ ਹੈ ਕਿ ਮਈ 2022 ਵਿੱਚ ਆਈਸ ਕਰੀਮ ਦੀ ਵਿਕਰੀ ਵਿੱਚ 100 ਪ੍ਰਤੀਸ਼ਤ ਤੋਂ ਵੱਧ ਵਾਧਾ ਹੋਣ ਦੀ ਸੰਭਾਵਨਾ ਹੈ ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਅਦਾਰੇ ਦੀ ਚੜ੍ਹਤ ਲਈ ਹਮਾਇਤ ਕੀਤੀ ਜਾ ਰਹੀ ਹੈ ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੱਤੀ ਕਿ ਵੇਰਕਾ ਨੇ ਇਸ ਤੋਂ ਪਹਿਲਾਂ ਰੀਅਲ ਫਰੂਟ ਦੀਆਂ ਚਾਰ ਕਿਸਮਾਂ ਪਿੰਕ ਗੁਆਵਾ, ਲੀਚੀ, ਸਟਰਾਬਰੀ ਅਤੇ ਮੈਂਗੋ ਦੀ ਸ਼ੁਰੂਆਤ ਕੀਤੀ ਹੈ। ਇਹ ਆਇਸ ਕਰੀਮ ਰੀਅਲ ਫਰੂਟ (ਅਸਲੀ ਫਲਾਂ) ਤੋਂ ਬਣਾਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਵੇਰਕਾ ਦੇ ਗ੍ਰਾਹਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਵੇਰਕਾ ਵੱਲੋਂ ਰਬੜੀ ਕੁਲਫੀ ਵੀ ਲਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਨੇ ਸਾਲ 2021-22 ਵਿੱਚ ਆਇਸ ਕਰੀਮ ਦੀ ਵਿਕਰੀ ਕਰਨ ਵਾਸਤੇ ਮਾਰਕੀਟ ਵਿੱਚ “ਫਰੀਜ਼ਰ ਆਨ ਵਹੀਲ” (ਆਈਸ ਕਰੀਮ ਵੇਚਣ ਵਾਲੀਆਂ ਸਾਈਕਲ ਰੇਹੜੀਆਂ) ਉਤਾਰੇ ਹਨ, ਜਿਨ੍ਹਾਂ ਨੂੰ ਗ੍ਰਾਹਕਾਂ ਵੱਲੋਂ ਬਹੁਤ ਜ਼ਿਆਦਾ ਹੁੰਗਾਰਾ ਮਿਲਿਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...