July 25, 2026, 1:20 pm
----------- Advertisement -----------
HomeNewsLatest Newsਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ...

ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਕਰਜ਼ ਦੇਣ ਵਾਲੀਆਂ ਕੰਪਨੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

Published on

----------- Advertisement -----------

ਚੰਡੀਗੜ੍ਹ, 06 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਭਾਰਤੀ ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਉਲੰਘਣਾ ਕਰਨ ਵਾਲੀਆਂ ਕਰਜ਼ਾ ਦੇਣ ਵਾਲੀਆਂ ਫਰਮਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀ ਉਲੰਘਣਾ ਦਾ ਕੋਈ ਵੀ ਮਾਮਲਾ ਸਰਕਾਰ ਦੇ ਧਿਆਨ ਵਿੱਚ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਇਹ ਚਿਤਾਵਨੀ ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨਾਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਫਰੰਟ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁਝ ਮਾਈਕਰੋਫਾਈਨਾਂਸ ਫਰਮਾਂ ਸਮੇਤ ਬਹੁਤ ਸਾਰੀਆਂ ਉਧਾਰ ਦੇਣ ਵਾਲੀਆਂ ਫਰਮਾਂ ਘਟੀਆ ਚਾਲਾਂ ਅਤੇ ਨਾਜਾਇਜ਼ ਵਸੂਲੀ ਅਭਿਆਸਾਂ ਦਾ ਸਹਾਰਾ ਲੈ ਰਹੀਆਂ ਹਨ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸ. ਚੀਮਾ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਭਾਰਤੀ ਰਿਜ਼ਰਵ ਬੈਂਕ ਨੂੰ ਕੀਤੀ ਜਾਵੇ ਅਤੇ ਅਜਿਹੇ ਅਦਾਰਿਆਂ ਦੇ ਪੂਰੇ ਭਾਰਤ ਦੇ ਲਾਇਸੈਂਸ ਨੂੰ ਰੱਦ ਕਰਨ ਸਮੇਤ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇ।

ਦੋ ਘੰਟੇ ਤੱਕ ਚੱਲੀ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਫਰੰਟ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਪੁਲਿਸ, ਸਮਾਜਿਕ ਸੁਰੱਖਿਆ, ਬਿਜਲੀ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈ, ਪੇਂਡੂ ਵਿਕਾਸ ਅਤੇ ਵਿੱਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਵਿੱਤ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ ਮੁੱਦਿਆਂ ‘ਤੇ ਤੁਰੰਤ ਕਾਰਵਾਈ ਸੰਭਵ ਹੈ ਅਜਿਹੀਆਂ ਸਾਰੀਆਂ ਮੰਗਾਂ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਚੀਮਾ ਨੇ ਫਰੰਟ ਦੀਆਂ ਹੋਰ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਤੀ ਅਤੇ ਕਾਨੂੰਨੀ ਉਲਝਣਾਂ ਸਬੰਧੀ ਸਬੰਧਤ ਵਿਭਾਗਾਂ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਫਰੰਟ ਦੇ ਮਸਲਿਆਂ ਦੇ ਜਲਦੀ ਹੱਲ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਫਰੰਟ ਦੇ ਨੁਮਾਇੰਦਿਆਂ ਨਾਲ ਸਮੇਂ-ਸਮੇਂ ਤੇ ਮੀਟਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ।

ਵਿੱਤ ਮੰਤਰੀ ਨੇ ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਮੋਰਚੇ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਮੰਗਾਂ ‘ਤੇ ਵਿਚਾਰ ਕਰਨ ਲਈ ਜਿਨ੍ਹਾਂ ਦਾ ਹੱਲ ਮੁੱਖ ਮੰਤਰੀ ਦੇ ਪੱਧਰ ‘ਤੇ ਹੀ ਹੋ ਸਕਦਾ ਹੈ, ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਫਰੰਟ ਦੀ ਮੀਟਿੰਗ ਤੈਅ ਕਰਵਾਉਣਗੇ। ਇਸ ਮੀਟਿੰਗ ਵਿੱਚ ਏ.ਡੀ.ਜੀ.ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...