June 21, 2026, 12:33 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ...

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 20 ਜੂਨ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ ‘ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਟ੍ਰੇਨੀਜ਼ ਇਸ ਸਮੇਂ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਲੈ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਉਕਤ ਟ੍ਰੇਨੀਜ਼ ਲਈ ਇੱਕ ਵਾਰ ਦੀ ਛੋਟ ਵਜੋਂ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਏਗਾ। ਪ੍ਰੀਖਿਆ ਸ਼ਡਿਊਲ ਬਾਰੇ ਸਮੇਂ ਸਿਰ ਪੀਐਸਪੀਸੀਐਲ ਦੀ ਅਧਿਕਾਰਤ ਵੈੱਬਸਾਈਟ ‘ਤੇ ਸੂਚਿਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਢੰਗ ਨਾਲ ਰਾਸ਼ਟਰ ਨਿਰਮਾਣ ਵੱਲ ਲਾਉਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਲਾਹੇਵੰਦ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਕੁੱਲ 9,627 ਭਰਤੀਆਂ ਕੀਤੀਆਂ ਗਈਆਂ ਹਨ।

ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 9,627 ਭਰਤੀਆਂ ਵਿੱਚੋਂ 8,048 ਸਿੱਧੀ ਭਰਤੀ ਰਾਹੀਂ ਅਤੇ 1,579 ਤਰਸ ਦੇ ਆਧਾਰ ‘ਤੇ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਸ਼ੁਰੂ ਵਿੱਚ ਮਾਨਯੋਗ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਲਗਭਗ 3,000 ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ, ਜਿਸਦੇ ਨਵੰਬਰ 2026 ਤੱਕ ਪੂਰਾ ਹੋਣ ਦੀ ਉਮੀਦ ਹੈ।

ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ , ਪੀਐਸਪੀਸੀਐਲ ਡਾ. ਬਸੰਤ ਗਰਗ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਮੁੜ ਪੈਣਗੀਆਂ ਵੋਟਾਂ, ਹੁਸ਼ਿਆਰਪੁਰ ਸਣੇ 4 ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਉਡੀਕ ਕਰਨ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ।...

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਜੂਨ:ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ...

ਵਿਆਹ ਤੋਂ 48 ਦਿਨਾਂ ਬਾਅਦ ਡਾਕਟਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ 26 ਸਾਲਾ ਵਿਸ਼ਾਖਾ ਤਿਲਕਰ ਨੇ ਆਪਣੇ ਵਿਆਹ ਤੋਂ ਸਿਰਫ਼...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ...