August 18, 2026, 12:31 pm
----------- Advertisement -----------
HomeNewsLatest Newsਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜਬਾ ਹਲਕੇ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜਬਾ ਹਲਕੇ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ

Published on

----------- Advertisement -----------

ਰੋਗਲਾ/ਦਿੜਬਾ, 30 ਜੁਲਾਈ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਦਿੜਬਾ ਦੇ ਪਿੰਡ ਰੋਗਲਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਵਿਧਾਨ ਸਭਾ ਹਲਕੇ ਵਿੱਚ 50 ਹਜ਼ਾਰ ਰਵਾਇਤੀ ਬੂਟੇ ਅਤੇ 115 ਤਿ੍ਰਵੈਣੀਆਂ ਲਾਈਆਂ ਜਾਣਗੀਆਂ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਚੀਮਾ ਵੱਲੋਂ ਖ਼ੁਦ ਵੀ ਤਿ੍ਰਵੈਣੀ ’ਚ ਬੂਟੇ ਲਾਏ ਗਏ ਅਤੇ ਨਾਲ ਹੀ ਸਮਾਗਮ ’ਚ ਪਹੁੰਚੇ ਲੋਕਾਂ ਨੂੰ ਰਵਾਇਤੀ ਕਿਸਮਾਂ ਦੇ ਬੂਟਿਆਂ ਦੀ ਵੰਡ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਨਾਂ ਦੀ ਸਹੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ ਜਿਸ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ਮੌਕੇ ਬੂਟੇ ਵੰਡਣ ਦੌਰਾਨ ਸ਼੍ਰੀ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਵਿਅਕਤੀ ਕੋਲ ਬੂਟਾ ਲਾਉਣ ਲਈ ਨਿੱਜੀ ਥਾਂ ਉਪਲਬਧ ਨਾ ਹੋਵੇ, ਉਹ ਕਿਸੇ ਵੀ ਵਿਹਲੀ ਥਾਂ ਜਿਵੇਂ ਸੜਕ ਜਾਂ ਛੱਪੜ ਦੇ ਕਿਨਾਰੇ ਇੱਕ-ਇੱਕ ਬੂਟਾ ਜ਼ਰੂਰ ਲਾਵੇ ਤਾਂ ਜੋ ਵਾਤਾਵਰਨ ਨੂੰ ਆਉਣ ਵਾਲੀਆਂ ਪੀੜੀਆਂ ਦੇ ਸੁਖੀ ਜੀਵਨ ਲਈ ਸੰਭਾਲਿਆ ਜਾ ਸਕੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਦੀ ਇਹ ਮੁਹਿੰਮ ਲੋਕਾਂ ਦੀ ਸਰਗਰਮ ਸਮੂਲੀਅਤ ਨਾਲ ਹੀ ਸਫਲ ਹੋ ਸਕਦੀ ਹੈ। ਉਨਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ ਤਾਂ ਜੋ ਪਲੀਤ ਹੋ ਚੁੱਕੇ ਵਾਤਾਵਰਨ ਨੂੰ ਮੁੜ ਤੋਂ ਹਰਿਆਵਲ ਭਰਪੂਰ ਚੌਗਿਰਦਾ ਬਣਾ ਸਕੀਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...