ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖ ਕੌਮ ਨਾਲ ਵਿਤਕਰਾ ਕਰਨ ਦੇ ਨਾਲ ਨਾਲ ਗਰੀਬਾਂ ਨੂੰ ਵੀ ਨਿਰਾਸ਼ ਕੀਤਾ ਹੈ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਬਹਿਸ ‘ਚ ਹਿੱਸਾ ਲੈਂਦਿਆਂ ਬੀਬਾ ਬਾਦਲ ਨੇ ਕਿਹਾ ਕਿ ਸਰਕਾਰ 2014 ‘ਚ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ‘ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਗਰੀਬ ਹੋਰ ਗਰੀਬ ਹੋ ਗਏ ਹਨ, ਅਤੇ “ਜਿਹੜੇ ਲੋਕ ਅੱਛੇ ਦਿਨ ਦੀ ਉਡੀਕ ਕਰ ਰਹੇ ਸਨ, ਉਹ ਮਹਿੰਗਾਈ, ਕਰਜ਼ੇ ਅਤੇ ਭੁੱਖਮਰੀ ਵਿੱਚ ਭਾਰੀ ਵਾਧੇ ਦਾ ਸਾਹਮਣਾ ਕਰ ਰਹੇ ਹਨ।”
ਬੀਬਾ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਿੱਖ ਕੌਮ ਨਾਲ ਵੀ ਵਿਤਕਰਾ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇੱਕ ਦੋਸ਼ੀ ਬਲਾਤਕਾਰੀ- ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਬਿਲਕਿਸ ਬਾਨੋ ਦੇ ਬਲਾਤਕਾਰੀ ਨੂੰ ਵੀ ਬਰੀ ਕਰ ਦਿੱਤਾ ਗਿਆ ਸੀ, ਜਦੋਂ ਕਿ ਬੰਦੀ ਸਿੰਘ, ਜੋ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ 30 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਵਚਨਬੱਧਤਾ ਦੇ ਬਾਵਜੂਦ ਉਹ ਜੇਲ੍ਹਾਂ ਦੀ ਸਜ਼ਾ ਭੁਗਤ ਰਹੇ ਹਨ।
----------- Advertisement -----------
ਕੇਂਦਰ ਸਰਕਾਰ ਨੇ ਕਿਸਾਨਾਂ, ਗਰੀਬਾਂ ਤੇ ਸਿੱਖ ਕੌਮ ਨੂੰ ਕੀਤਾ ਨਿਰਾਸ਼ : ਹਰਸਿਮਰਤ ਬਾਦਲ
Published on
----------- Advertisement -----------
----------- Advertisement -----------












