September 3, 2026, 9:49 am
----------- Advertisement -----------
HomeNewsBreaking Newsਪੰਜਾਬ ਯੂਨੀਵਰਸਿਟੀ ਮਾਮਲਾ: ਹਰਿਆਣਾ ਤੇ ਪੰਜਾਬ ਦੀ ਮੀਟਿੰਗ ਖ਼ਤਮ, 3 ਜੁਲਾਈ ਨੂੰ...

ਪੰਜਾਬ ਯੂਨੀਵਰਸਿਟੀ ਮਾਮਲਾ: ਹਰਿਆਣਾ ਤੇ ਪੰਜਾਬ ਦੀ ਮੀਟਿੰਗ ਖ਼ਤਮ, 3 ਜੁਲਾਈ ਨੂੰ ਹੋਵੇਗੀ ਅਗਲੀ ਮੀਟਿੰਗ

Published on

----------- Advertisement -----------

ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਦੀ ਸ਼ਮੂਲੀਅਤ ਨੂੰ ਲੈ ਕੇ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਹਿੱਸਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਇੱਕ ਘੰਟਾ ਚੱਲੀ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣਾ ਪੱਖ ਪੇਸ਼ ਕੀਤਾ, ਪਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਦਲੀਲਾਂ ਨੂੰ ਰੱਦ ਕਰਦਿਆਂ ਹਿੱਸਾ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਮੁੱਦੇ ‘ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।
ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ‘ਬੰਸੀਲਾਲ 1970 ‘ਚ ਹਰਿਆਣਾ ਦੇ ਸੀ.ਐਮ ਸਨ। ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਯੂਨੀਵਰਸਿਟੀ ‘ਚੋ ਹਿੱਸਾ ਕੱਢ ਲਿਆ ਅਤੇ ਕਾਲਜਾਂ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਜੋੜ ਦਿੱਤਾ। ਇਸ ਵੇਲੇ ਪੰਜਾਬ ਯੂਨੀਵਰਸਿਟੀ ਨੂੰ 40 ਫੀਸਦੀ ਫੰਡ ਦੇ ਰਿਹਾ ਹੈ। ਹਿਮਾਚਲ ਨੇ ਵੀ ਆਪਣੀ ਮਰਜ਼ੀ ਨਾਲ ਆਪਣਾ ਹਿੱਸਾ ਛੱਡ ਦਿੱਤਾ। ਇਸ ਤੋਂ ਬਾਅਦ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਖੇਡ ਸ਼ੁਰੂ ਹੋ ਗਈ।
ਸੀ ਐਮ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ 26 ਅਗਸਤ 2008 ਨੂੰ ਲਿਖੀ ਚਿੱਠੀ ਦਿਖਾਈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਸਬੰਧੀ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਇਸ ਤੋਂ ਬਾਅਦ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਨੂੰ ਕੇਂਦਰੀ ਸੰਸਥਾ ਨਾ ਬਣਾਉਣ ਲਈ ਪੱਤਰ ਲਿਖਿਆ। ਫਿਰ 30 ਜੂਨ 2022 ਨੂੰ ਪੰਜਾਬ ਅਸੈਂਬਲੀ ਵਿੱਚ ਇੱਕ ਮਤਾ ਪਾਸ ਕਰਕੇ ਕਿਹਾ ਕਿ ਕੇਂਦਰ ਪੀਯੂ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਹ ਅੰਤਰਰਾਜੀ ਸੰਸਥਾ ਰਹੇਗੀ। ਮਾਨ ਨੇ ਕਿਹਾ ਕਿ ਸਾਡੇ ਵੱਲੋਂ ਕੋਰੀ ਨਾਂਹ ਹੈ।
ਅਗਸਤ 2022 ਵਿੱਚ ਕਾਂਗਰਸ ਦੀਆਂ ਮਹਿਲਾ ਵਿਧਾਇਕਾਂ ਨੇ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਪ੍ਰਸਤਾਵ ਲਿਆਂਦਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੁਆਰਾ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।ਉਨ੍ਹਾਂ ਇਹ ਵੀ ਕਿਹਾ ਕਿ ਕੀ ਹਰਿਆਣਾ ਦੇ ਲੋਕ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਅਜਿਹਾ ਨਹੀਂ ਬਣਾ ਸਕੇ ਕਿ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਤੋਂ ਡਿਗਰੀਆਂ ਮੰਗ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...