November 11, 2026, 12:45 am
----------- Advertisement -----------
HomeNewsBreaking Newsਹਰਿਆਣਾ ਦੇ ਵਿਦਿਆਰਥੀ ਨੇ ਪੰਜਾਬ 'ਚ ਪਾਣੀ ਦੀ ਟੈਂਕੀ ਤੋਂ ਛਾਲ ਮਾਰੀ:...

ਹਰਿਆਣਾ ਦੇ ਵਿਦਿਆਰਥੀ ਨੇ ਪੰਜਾਬ ‘ਚ ਪਾਣੀ ਦੀ ਟੈਂਕੀ ਤੋਂ ਛਾਲ ਮਾਰੀ: ਹੋਈ ਮੌਤ

Published on

----------- Advertisement -----------
  • ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦਾ ਸੀ

ਮੋਹਾਲੀ, 19 ਜੁਲਾਈ 2024 – ਪੰਜਾਬ ਦੇ ਖਰੜ ਵਿੱਚ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੇ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਦਾ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰਨ ਦਾ ਵੀਡੀਓ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ 19 ਸਾਲਾ ਸੁਮਿਤ ਛਿੱਕਾਰਾ ਵਾਸੀ ਬਹਾਦਰਗੜ੍ਹ (ਹਰਿਆਣਾ) ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਦੋਸਤਾਂ ਨੇ ਪੁਲਸ ਨੂੰ ਦੱਸਿਆ ਕਿ ਮ੍ਰਿਤਕ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਘਟਨਾ 15 ਜੁਲਾਈ ਦੀ ਦੱਸੀ ਜਾ ਰਹੀ ਹੈ। ਸੁਮਿਤ ਘੜੂੰਆਂ ਸਥਿਤ ਸੀਯੂ ਵਿੱਚ ਬੀਬੀਏ ਦਾ ਵਿਦਿਆਰਥੀ ਸੀ। ਉਸ ਦੇ ਸਾਥੀਆਂ ਆਦਿਤਿਆ ਅਤੇ ਵੈਭਵ ਨੇ ਦੱਸਿਆ ਕਿ ਸੁਮਿਤ ਉਨ੍ਹਾਂ ਦਾ ਦੋਸਤ ਸੀ, ਜੋ ਕਿ ਕੁਝ ਦਿਨਾਂ ਤੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚਿੰਤਤ ਸੀ। ਸੁਮਿਤ ਨੇ ਪਹਿਲਾਂ ਆਪਣੇ ਹੱਥ ਦੀ ਨਾੜ ਕੱਟੀ ਅਤੇ ਫਿਰ ਅਚਾਨਕ ਮਾਡਰਨ ਸਿਟੀ ਸੈਂਟਰ ‘ਚ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ।

ਜਿਵੇਂ ਹੀ ਦੋਸਤਾਂ ਅਤੇ ਆਸਪਾਸ ਦੇ ਲੋਕਾਂ ਨੇ ਉਸ ਨੂੰ ਟੈਂਕੀ ‘ਤੇ ਚੜ੍ਹਦਿਆਂ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਰੋਕਣ ਲਈ ਦੋ ਵਿਅਕਤੀ ਟੈਂਕੀ ‘ਤੇ ਵੀ ਚੜ੍ਹੇ ਪਰ ਸੁਮਿਤ ਨੇ ਉਨ੍ਹਾਂ ਨੂੰ ਚੜ੍ਹਦੇ ਦੇਖ ਕੇ ਟੈਂਕੀ ਤੋਂ ਛਾਲ ਮਾਰ ਦਿੱਤੀ।

ਨੌਜਵਾਨਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਖਰੜ ਵਿਖੇ ਲਿਆਂਦਾ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਲੱਤਾਂ ਦੀਆਂ ਹੱਡੀਆਂ ਬਾਹਰ ਆ ਗਈਆਂ ਸਨ।

ਉਹ ਮਾਡਰਨ ਵੈਲੀ ਖਾਨਪੁਰ ਵਿੱਚ ਇੱਕ ਪੀਜੀ ਵਿੱਚ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਰਿਆਣਾ ਦੇ ਬਹਾਦਰਗੜ੍ਹ ਤੋਂ ਸਰਕਾਰੀ ਹਸਪਤਾਲ ਖਰੜ ਪੁੱਜੇ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...