September 3, 2026, 1:18 pm
----------- Advertisement -----------
HomeNewsBreaking Newsਕੀ ਲਾਰੈਂਸ ਬਿਸ਼ਨੋਈ ਨੂੰ ਸੱਚਮੁੱਚ ਹੀ ਕੀਤਾ ਗਿਆ ਹੈ ਕਿਸੇ ਗੁਪਤ ਅਤੇ...

ਕੀ ਲਾਰੈਂਸ ਬਿਸ਼ਨੋਈ ਨੂੰ ਸੱਚਮੁੱਚ ਹੀ ਕੀਤਾ ਗਿਆ ਹੈ ਕਿਸੇ ਗੁਪਤ ਅਤੇ ਸੁਰੱਖਿਅਤ ਸਥਾਨ ‘ਤੇ ਸ਼ਿਫਟ ? ਪੜ੍ਹੋ ਪੂਰੀ ਖ਼ਬਰ…..

Published on

----------- Advertisement -----------

ਮੋਹਾਲੀ, 15 ਜੂਨ 2022 – ਦਿੱਲੀ ਤੋਂ ਲਿਆ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਨੇ ਤੜਕੇ 4.30 ਵਜੇ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕੀਤਾ। ਜਿਸ ਤੋਂ ਬਾਅਦ ਉਸ ਨੂੰ ਪੁੱਛਗਿੱਛ ਲਈ ਮੋਹਾਲੀ ਦੇ ਖਰੜ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਲਿਆਂਦਾ ਗਿਆ। ਇੱਥੇ ਕਰੀਬ ਡੇਢ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਲਾਰੈਂਸ ਨੂੰ ਗੁਪਤ ਟਿਕਾਣੇ ‘ਤੇ ਭੇਜ ਦਿੱਤਾ ਗਿਆ ਹੈ। ਇਹ ਫੈਸਲਾ ਲਾਰੈਂਸ ਦੀ ਜਾਨ ਨੂੰ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ।

ਪਰ ਹੁਣ ਮੀਡੀਆਂ ਦੀਆਂ ਰਿਪੋਰਟਾਂ ਅਨੁਸਾਰ ਖਬਰ ਸਾਹਮਣੇ ਆ ਰਹੀ ਹੈ ਕੇ ਲਾਰੈਂਸ ਨੂੰ ਕਿਸੇ ਵੀ ਗੁਪਤ ਟਿਕਾਣੇ ‘ਤੇ ਨਹੀਂ ਭੇਜਿਆ ਗਿਆ। ਮੀਡੀਆਂ ਦੀਆਂ ਰਿਪੋਰਟਾਂ ਅਨੁਸਾਰ ਲਾਰੈਂਸ ਬਿਸ਼ਨੋਈ ਨੂੰ ਅਜੇ ਵੀ ਸੀ.ਆਈ.ਏ.ਸਟਾਫ਼ ਖਰੜ ‘ਚ ਹੀ ਰੱਖਿਆ ਗਿਆ ਹੈ।

ਖਬਰ ਸਾਹਮਣੇ ਆ ਰਹੀ ਹੈ ਕੇ ਮੀਡੀਆ ਨੂੰ ਦੂਰ ਕਰਨ ਲਈ ਗੱਡੀਆਂ ਭੇਜਿਆਂ ਗਈਆਂ ਸਨ, ਜੋ ਕੇ ਭੁਲੇਖਾ ਦੇਣ ਲਈ ਪੁਲਿਸ ਦੇ 3 ਕਾਫ਼ਲੇ, 3 ਅਲੱਗ ਅਲੱਗ ਰੂਟਾਂ ‘ਤੇ ਭੇਜੇ ਗਏ ਸੀ। ਪਰ ਖ਼ਬਰ ਇਹ ਵੀ ਮਿਲ ਰਹੀ ਸੀ ਕੇ ਇਹਨਾਂ ਕਾਫਲਿਆਂ ‘ਚ ਪੁਲਿਸ ਹੋਰ ਮੁਲਜ਼ਮਾਂ ਨੂੰ ਲੈ ਕੇ ਗਈ ਹੈ। ਇਸ ਤੋਂ ਪਹਿਲਾ ਖ਼ਬਰ ਆ ਰਹੀ ਸੀ ਕਿ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਸੀ.ਆਈ.ਏ.ਸਟਾਫ਼ ਤੋਂ ਲੈ ਕੇ ਕਿਸ ਗੁਪਤ ਸਥਾਨ ‘ਤੇ ਨਿਕਲ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...