September 25, 2026, 6:11 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 6 ਜੂਨ, 2024 (ਬਲਜੀਤ ਮਰਵਾਹਾ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...