November 10, 2026, 11:33 pm
----------- Advertisement -----------
HomeNewsBreaking Newsਹਵਾਰਾ ਦੀ ਚੰਡੀਗੜ੍ਹ ਅਦਾਲਤ 'ਚ ਅੱਜ ਪੇਸ਼ੀ ਸੰਭਵ: 18 ਸਾਲ ਪੁਰਾਣੇ ਮਾਮਲੇ...

ਹਵਾਰਾ ਦੀ ਚੰਡੀਗੜ੍ਹ ਅਦਾਲਤ ‘ਚ ਅੱਜ ਪੇਸ਼ੀ ਸੰਭਵ: 18 ਸਾਲ ਪੁਰਾਣੇ ਮਾਮਲੇ ‘ਚ ਦੋਸ਼ ਤੈਅ ਨਹੀਂ

Published on

----------- Advertisement -----------

ਚੰਡੀਗੜ੍ਹ, 18 ਮਾਰਚ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਅਤੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮੈਂਬਰ ਜਗਤਾਰ ਸਿੰਘ ਹਵਾਰਾ ਨੂੰ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ। ਸਾਲ 2005 ਵਿੱਚ ਸੈਕਟਰ 17 ਦੇ ਥਾਣੇ ਵਿੱਚ ਹਵਾਰਾ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 121, 121ਏ, 122, 153 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਕੇਸ ਦਰਜ ਕੀਤਾ ਗਿਆ ਸੀ।

18 ਸਾਲ ਪੁਰਾਣੇ ਇਸ ਮਾਮਲੇ ਵਿੱਚ ਹਵਾਰਾ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣੇ ਬਾਕੀ ਹਨ। ਦੋਸ਼ ਤੈਅ ਕਰਨ ‘ਤੇ ਬਹਿਸ ਲਈ ਅੱਜ ਸੁਣਵਾਈ ਹੋਣੀ ਹੈ।

ਦੱਸ ਦੇਈਏ ਕਿ ਦੋਸ਼ ਤੈਅ ਕਰਨ ਲਈ ਦੋਸ਼ੀ ਦੀ ਪੇਸ਼ੀ ਜ਼ਰੂਰੀ ਹੈ। ਅਜਿਹੇ ‘ਚ ਅਦਾਲਤ ਨੇ ਹਵਾਰਾ ਨੂੰ ਪਿਛਲੇ ਸਾਲ ਦਸੰਬਰ ‘ਚ ਦਿੱਲੀ ਤਿਹਾੜ ਜੇਲ੍ਹ ਤੋਂ ਲਿਆਉਣ ਦੇ ਹੁਕਮ ਦਿੱਤੇ ਸਨ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਹਵਾਰਾ ਦੀ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੇਸ ਵਿੱਚ 18 ਫਰਵਰੀ ਅਤੇ 6 ਮਾਰਚ ਦੀਆਂ ਤਰੀਕਾਂ ਤੈਅ ਕੀਤੀਆਂ ਗਈਆਂ ਸਨ ਪਰ ਕੁਝ ਕਾਰਨਾਂ ਕਰਕੇ ਸੁਣਵਾਈ ਨਹੀਂ ਹੋ ਸਕੀ। ਦੱਸ ਦਈਏ ਕਿ ਮੋਹਾਲੀ ਦੀ ਅਦਾਲਤ ‘ਚ ਸਾਲ 2005 ਦੇ ਇਕ ਮਾਮਲੇ ‘ਚ ਹਵਾਰਾ ਨੇ ਡਿਸਚਾਰਜ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਮਾਮਲੇ ‘ਚ 31 ਮਾਰਚ ਨੂੰ ਸੁਣਵਾਈ ਹੈ।

ਹਵਾਰਾ ਵਿਰੁੱਧ ਦੋਸ਼ ਆਇਦ ਕਰਨ ਦੀ ਬਹਿਸ ਨੂੰ ਲੈ ਕੇ ਇਹ ਕਾਰਵਾਈ ਪਿਛਲੇ ਸਾਲ ਮਾਰਚ ਤੋਂ ਚੱਲ ਰਹੀ ਹੈ। ਦਿੱਲੀ ਤਿਹਾੜ ਜੇਲ੍ਹ ਅਥਾਰਟੀ ਨੇ ਸੁਰੱਖਿਆ ਕਾਰਨਾਂ ਕਰਕੇ ਹਵਾਰਾ ਨੂੰ ਪੇਸ਼ ਨਹੀਂ ਕੀਤਾ। ਇਸ ਮਾਮਲੇ ਵਿੱਚ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਦਫ਼ਤਰ ਵੱਲੋਂ ਇੱਕ ਪੱਤਰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਦੂਜੇ ਪਾਸੇ ਹਵਾਰਾ ਦੇ ਵਕੀਲ ਨੇ ਮੰਗ ਕੀਤੀ ਸੀ ਕਿ ਕੇਸ ਦੀ ਸੁਣਵਾਈ ਮੁਲਜ਼ਮ ਦੀ ਸਰੀਰਕ ਗੈਰਹਾਜ਼ਰੀ ਵਿੱਚ ਹੀ ਸ਼ੁਰੂ ਕੀਤੀ ਜਾਵੇ।

ਹਵਾਰਾ ਖਿਲਾਫ ਦਿੱਲੀ ਦੇ ਅਧਿਕਾਰ ਖੇਤਰ ‘ਚ ਕੋਈ ਮਾਮਲਾ ਦਰਜ ਨਹੀਂ ਹੈ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਉਹ ਸਬੰਧਤ ਪੁਲਿਸ/ਪ੍ਰਸ਼ਾਸਕੀ ਅਥਾਰਟੀ/ਵਿਭਾਗ ਨਾਲ ਗੱਲ ਕਰਕੇ ਉਚਿਤ ਰਿਪੋਰਟ ਪੇਸ਼ ਕਰਨਾ ਚਾਹੁੰਦਾ ਹੈ।

17 ਦਸੰਬਰ 2022 ਨੂੰ ਅਦਾਲਤ ਨੇ ਦੋਸ਼ ਤੈਅ ਕਰਨ ‘ਤੇ ਬਹਿਸ ਲਈ 18 ਫਰਵਰੀ ਦੀ ਤਰੀਕ ਤੈਅ ਕੀਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਸੀ ਕਿ ਨਿਆਂ ਦੇ ਹਿੱਤ ਵਿੱਚ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਦੱਸ ਦੇਈਏ ਕਿ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਲੰਬੇ ਸਮੇਂ ਤੋਂ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਹੈ। ਜਨਵਰੀ 2004 ਵਿੱਚ, ਉਹ ਆਪਣੇ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਇੱਕ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਦੇਵੀ ਸਿੰਘ ਸਮੇਤ ਬੁੜੈਲ ਜੇਲ੍ਹ ਵਿੱਚ 104 ਫੁੱਟ ਡੂੰਘੀ ਸੁਰੰਗ ਪਾ ਕੇ ਫਰਾਰ ਹੋ ਗਿਆ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨੋਂ ਫੜ ਲਏ ਗਏ ਸਨ।

ਏਡੀਜੇ ਦੀ ਅਦਾਲਤ ਨੇ ਆਪਣੇ ਪਹਿਲੇ ਹੁਕਮਾਂ ਵਿੱਚ ਜੇਲ ਅਥਾਰਟੀ ਨੂੰ ਹਵਾਰਾ ਨੂੰ ਚੰਡੀਗੜ੍ਹ (ਬੜੈਲ ਜੇਲ੍ਹ) ਵਿੱਚ ਤਬਦੀਲ ਕਰਨ ਲਈ ਕਿਹਾ ਸੀ ਜੇਕਰ ਦਿੱਲੀ ਦੀਆਂ ਅਦਾਲਤਾਂ ਵਿੱਚ ਉਸ ਵਿਰੁੱਧ ਕੋਈ ਹੋਰ ਕੇਸ ਲੰਬਿਤ ਨਹੀਂ ਹੈ। ਇਸ ਨਾਲ ਚੰਡੀਗੜ੍ਹ ਵਿੱਚ ਉਸ ਵਿਰੁੱਧ ਲੰਬਿਤ ਪਏ ਕੇਸਾਂ ਦੀ ਸੁਣਵਾਈ ਸੁਚਾਰੂ ਢੰਗ ਨਾਲ ਹੋ ਸਕੇਗੀ। ਦੱਸ ਦੇਈਏ ਕਿ ਬੇਅੰਤ ਸਿੰਘ ਕਤਲ ਕੇਸ ਵਿੱਚ ਹਵਾਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਉਸ ਵਿਰੁੱਧ ਪੰਜਾਬ ਵਿਚ ਵੀ ਕੇਸ ਦਰਜ ਕੀਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...