September 15, 2026, 4:26 am
----------- Advertisement -----------
HomeNewsHealthਸਿਹਤ ਵਿਭਾਗ ਵਲੋਂ ਕੋਵਿਡ, ਡੇਂਗੂ ਤੇ ਹੋਰ ਬੀਮਾਰੀਆਂ ਸਬੰਧੀ ਹੈਲਪਲਾਈਨ ਨੰਬਰ ਜਾਰੀ

ਸਿਹਤ ਵਿਭਾਗ ਵਲੋਂ ਕੋਵਿਡ, ਡੇਂਗੂ ਤੇ ਹੋਰ ਬੀਮਾਰੀਆਂ ਸਬੰਧੀ ਹੈਲਪਲਾਈਨ ਨੰਬਰ ਜਾਰੀ

Published on

----------- Advertisement -----------

ਐਸ.ਏ.ਐਸ.ਨਗਰ, 9 ਅਗਸਤ : ਕੋਰੋਨਾ, ਡੇਂਗੂ ਅਤੇ ਬਰਸਾਤ ਦੇ ਮੌਸਮ ਵਿਚ ਹੋਣ ਵਾਲੀਆਂ ਹੋਰ ਬੀਮਾਰੀਆਂ ਦੇ ਸਨਮੁਖ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦਸਿਆ ਕਿ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਵਿਚ ਸਿਹਤ ਵਿਭਾਗ ਦਾ ਸਟਾਫ਼ ਤੈਨਾਤ ਰਹੇਗਾ ਜੋ ਟੈਲੀਫ਼ੋਨ ’ਤੇ ਉਕਤ ਬੀਮਾਰੀਆਂ ਸਬੰਧੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੇਗਾ ਅਤੇ ਢੁਕਵਾਂ ਹੱਲ ਸੁਝਾਏਗਾ। ਡਾ. ਹਰਮਨਦੀਪ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਉਕਤ ਬੀਮਾਰੀਆਂ ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੰਟਰੋਲ ਰੂਮ ਦੇ ਨੰਬਰ 62391-16649 ’ਤੇ ਫ਼ੋਨ ਕਰ ਕੇ ਜਾਣਕਾਰੀ ਲੈ ਸਕਦਾ ਹੈ ਜਾਂ ਸੂਚਨਾ ਦੇ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਡਾਇਰੀਆ ਦੇ ਮਰੀਜ਼ ਆਮ ਤੌਰ ’ਤੇ ਵੱਧ ਜਾਂਦੇ ਹਨ ਜਿਸ ਕਾਰਨ ਜੇ ਡਾਇਰੀਆ ਦਾ ਕੋਈ ਗੰਭੀਰ ਮਰੀਜ਼ ਹੈ ਤਾਂ ਉਹ ਇਸ ਨੰਬਰ ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦਸਿਆ ਕਿ ਫ਼ੋਨ ਕਰਨ ਵਾਲੇ ਮਰੀਜ਼ਾਂ ਜਾਂ ਹੋਰ ਲੋਕਾਂ ਨੂੰ ਮੌਕੇ ’ਤੇ ਹੀ ਢੁਕਵੀਂ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਵਿਅਕਤੀ ਦੁਆਰਾ ਮੰਗੀ ਗਈ ਸੂਚਨਾ ਦਾ ਜਵਾਬ ਕੰਟਰੋਲ ਰੂਮ ਵਿਚ ਡਿਊਟੀ ’ਤੇ ਮੌਜੂਦ ਸਟਾਫ਼ ਕੋਲ ਨਾ ਹੋਇਆ ਤਾਂ ਉਸ ਨੂੰ ਤੈਅ ਸਮੇਂ ਅੰਦਰ ਵਾਪਸ ਫ਼ੋਨ ਕਰ ਕੇ ਜਵਾਬ ਦਿਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...