September 10, 2026, 11:22 am
----------- Advertisement -----------
HomeNewsLatest Newsਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਵਾ ਦੋ ਲੱਖ ਤੋਂ ਵੱਧ ਘਰਾਂ...

ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਵਾ ਦੋ ਲੱਖ ਤੋਂ ਵੱਧ ਘਰਾਂ ਦਾ ਸਰਵੇਖਣ

Published on

----------- Advertisement -----------

ਐਸ.ਏ.ਐਸ ਨਗਰ, 30 ਅਕਤੂਬਰ 2023 (ਬਲਜੀਤ ਮਰਵਾਹਾ) : ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 2,32,000 ਘਰਾਂ ਅਤੇ ਹੋਰ ਥਾਵਾਂ ਦਾ ਸਰਵੇਖਣ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 5400 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 1844 ਚਲਾਨ ਕੀਤੇ ਗਏ ਹਨ। ਸਿਹਤ ਅਧਿਕਾਰੀਆਂ ਮੁਤਾਬਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦਾ ਮੁਆਇਨਾ ਕੀਤਾ ਜਿਸ ਦੌਰਾਨ ਦੌਰਾਨ 756118 ਕੰਟੇਨਰ ਚੈੱਕ ਕੀਤੇ ਗਏ ਅਤੇ 7403 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ।
ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਬਚਾਅ ਲਈ ਅਪੀਲ ਕਰਦਿਆਂ ਕਿਹਾ ਕਿ ਅਗਲੇ 20-25 ਦਿਨ ਚੌਕਸ ਰਹਿਣ ਦੀ ਲੋੜ ਹੈ। ਜਿਉਂ-ਜਿਉਂ ਮੌਸਮ ਠੰਢਾ ਹੁੰਦਾ ਜਾਵੇਗਾ, ਤਿਉਂ-ਤਿਉਂ ਡੇਂਗੂ ਦਾ ਖ਼ਤਰਾ ਘਟਦਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਹੈ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਚਾਅ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

ਸਿਹਤ ਅਧਿਕਾਰੀਆਂ ਨੇ ਆਖਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਹੋ ਜਾਂਦਾ ਹੈ ਅਤੇ ਬਲੱਡ ਪਲੇਟਲੈਟਸ ਘੱਟ ਜਾਂਦੇ ਹਨ ਤਾਂ ਘਬਰਾਉਣ ਦੀ ਲੋੜ ਨਹੀਂ। ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਪਲੇਟਲੈੱਟਸ ਘੱਟ ਜਾਂਦੇ ਹਨ। ਇਸ ਹਾਲਤ ’ਚ ਮਰੀਜ਼ ਨੂੰ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...