July 26, 2026, 12:43 pm
----------- Advertisement -----------
HomePunjabbusinessਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ...

ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ

Published on

----------- Advertisement -----------

ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ.ਟੀ.) ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਅਤਿ-ਆਧੁਨਿਕ ਹੈਲਥ ਕੇਅਰ ਅਤੇ ਡਾਇਗਨੌਸਟਿਕ ਸੁਵਿਧਾਵਾਂ ਬਣਾਉਣ ਅਤੇ ਮੁਹੱਈਆ ਕਰਵਾਉਣ ਦਾ ਪੱਕਾ ਸੰਕਲਪ ਰੱਖਦੀ ਹੈ। ਉਨ੍ਹਾਂ ਕਿਹਾ ਕਿ 100 ਆਮ ਆਦਮੀ ਕਲੀਨਿਕ ਵੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਿੱਥੇ ਕੋਈ ਵੀ ਵਿਅਕਤੀ ਆਪਣੇ ਘਰ ਦੇ ਆਸ-ਪਾਸ ਸਿਹਤ ਸੇਵਾਵਾਂ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਜੌੜਾਮਾਜਰਾ ਨੇ ਦੱਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ ਏ.ਐਮ.ਸੀ./ਸੀ.ਐਮ.ਸੀ. ਨੂੰ 7.50 ਕਰੋੜ ਰੁਪਏ ਦੀ ਵਾਧੂ ਲਾਗਤ ਨਾਲ ਖਰੀਦਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ‘’ਇਸ ਤੋਂ ਇਲਾਵਾ, ਸੈੱਸ ਯੋਜਨਾ ਦੀ ਉਗਰਾਹੀ ਲਈ 60 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।’’ ਉਨ੍ਹਾਂ ਦੱਸਿਆ ਕਿ ਸੂਬੇ ਦੇ ਖਜ਼ਾਨੇ ਵਿੱਚੋਂ ਹੁਣ ਤੱਕ 48.75 ਕਰੋੜ ਰੁਪਏ ਕਢਵਾਏ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...