July 24, 2026, 3:22 am
----------- Advertisement -----------
HomeNewsLatest Newsਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ 'ਫਿਊਚਰ ਟਾਈਕੂਨਜ਼' ਦੇ ਜੇਤੂ ਚਾਰ ਨਵੇਂ...

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ‘ਫਿਊਚਰ ਟਾਈਕੂਨਜ਼’ ਦੇ ਜੇਤੂ ਚਾਰ ਨਵੇਂ ਉਦਮੀ ਸਨਮਾਨਿਤ

Published on

----------- Advertisement -----------

ਪਟਿਆਲਾ, 15 ਜੁਲਾਈ: ਸਟਾਰਟਅੱਪ ਪੰਜਾਬ ਤਹਿਤ ਨਵੇਂ ਉਦਮ, ਕਾਰੋਬਾਰ ਸਮੇਤ ਛੋਟੀਆਂ-ਵੱਡੀਆਂ ਸਨਅਤਾਂ ਦੀ ਸ਼ੁਰੂਆਤ ਕਰਨ ਦੇ ਚਾਹਵਾਨ ਉਦਮੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਦਿਆਂ ਢੁੱਕਵਾਂ ਮੰਚ ਪ੍ਰਦਾਨ ਕਰਨ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਸ਼ ਭਰ ‘ਚੋਂ ਪਹਿਲਾ ਤੇ ਨਿਵੇਕਲਾ ਉਪਰਾਲਾ ਕਰਕੇ ‘ਫਿਊਚਰ ਟਾਈਕੂਨਜ਼-ਸਟਾਰਟਅੱਪ ਚੈਲੈਂਜ’ ਮੁਕਾਬਲਾ ਕਰਵਾਇਆ।
ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਫਿਊਚਰ ਟਾਈਕੂਨਜ਼ ਦੇ ਗਰੈਂਡ ਫਿਨਾਲੇ ‘ਚ ਜੇਤੂ ਰਹੇ 4 ਉਦਮੀਆਂ ਨੂੰ ਸਨਮਾਨਤ ਕਰਨ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸਵੈ-ਰੁਜ਼ਗਾਰ ਤੇ ਸਟਾਰਟਅੱਪ ਨੂੰ ਵੱਡੇ ਪੱਧਰ ‘ਤੇ ਉਤਸ਼ਾਹਤ ਕਰਨ ਲਈ ਨਵੇਂ ਉਦਮੀਆਂ ਦੀ ਬਾਂਹ ਫੜੇਗੀ।

ਚੇਤਨ ਸਿੰਘ ਜੌੜਾਮਾਜਰਾ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਕਰਵਾਏ ‘ਫਿਊਚਰ ਟਾਈਕੂਨਜ਼-ਸਟਾਰਟ ਅੱਪ ਚੈਲੈਂਜ’ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਮੌਕੇ ਬਹੁਤ ਹਨ ਪਰੰਤੂ ਇਨ੍ਹਾਂ ਦੀ ਤਲਾਸ਼ ਕਰਕੇ ਹੁਨਰਮੰਦਾਂ ਨੂੰ ਇਹ ਮੌਕੇ ਪ੍ਰਦਾਨ ਕਰਲ ਦੀ ਲੋੜ ਹੈ ਅਤੇ ਫਿਊਚਰ ਟਾਈਕੂਨਜ਼ ਨੇ ਇਸ ਪਾਸੇ ਕਦਮ ਵਧਾਇਆ ਹੈ।

ਫਿਊਚਰ ਟਾਈਕੂਨਜ਼ ਸਟਾਰਟ ਅੱਪ ਚੈਲੇਂਜ ਦੇ ਜੇਤੂ ਚਾਰ ਉਦਮੀਆਂ ਨੂੰ ਸਨਮਾਨਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਨਰਮੰਦਾਂ ਨੂੰ ਆਪਣਾ ਰੋਜ਼ਗਾਰ ਤੇ ਕਾਰੋਬਾਰ ਸ਼ੁਰੂ ਲਈ ਕਰਜ਼ੇ ਦੀ ਸਹੂਲਤ, ਐਨ.ਓ.ਸੀਜ਼ ਸਮੇਤ ਹੋਰ ਤਕਨੀਕੀ ਸਹਾਇਤਾ ਆਦਿ ਇੱਕ ਛੱਤ ਹੇਠਾਂ ਪ੍ਰਦਾਨ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਊਚਰ ਟਾਈਕੂਨਜ਼ ਸਟਾਰਟਅੱਪ ਚੈਲੈਂਜ ‘ਚ ਆਪਣੇ ਨਵੇਂ-ਨਵੇਂ ਆਈਡੀਆਜ਼ ਲੈਕੇ ਪੁੱਜੇ ਸਾਰੇ ਉਦਮੀ ਇੱਕ ਤੋਂ ਇੱਕ ਵੱਧਕੇ ਸਾਹਮਣੇ ਆਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖ਼ੁਦ ਵੀ ਨਵੇਂ ਉਦਮੀਆਂ ਦੀ ਹਰ ਸੰਭਵ ਸਹਾਇਤਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...