July 27, 2026, 5:29 am
----------- Advertisement -----------
HomeNewsBreaking Newsਸਿਹਤ ਮੰਤਰੀ ਡਾ: ਬਲਬੀਰ ਸਿੰਘ ਪਹੁੰਚੇ ਪਟਿਆਲਾ, ਸ਼ਰਧਾਲੂਆਂ ਦੀ ਮੌਤ 'ਤੇ ਦੁੱਖ...

ਸਿਹਤ ਮੰਤਰੀ ਡਾ: ਬਲਬੀਰ ਸਿੰਘ ਪਹੁੰਚੇ ਪਟਿਆਲਾ, ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------


ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦੋ ਦਿਨ ਪਹਿਲਾਂ ਬਨੂੜ ਨੇੜਲੇ ਪਿੰਡ ਉਡਦਣ ਦੇ 3 ਸ਼ਰਧਾਲੂਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਅਤੇ ਇਲਾਜ ਲਈ ਦਾਖ਼ਲ ਜ਼ਖ਼ਮੀ ਸ਼ਰਧਾਲੂਆਂ ਦਾ ਹਾਲ-ਚਾਲ ਪੁੱਛਿਆ।

ਵਰਣਨਯੋਗ ਹੈ ਕਿ ਦੋ ਦਿਨ ਪਹਿਲਾਂ ਬਨੂੜ ਨੇੜਲੇ ਪਿੰਡ ਉਡਦਣ ਦੇ ਸ਼ਰਧਾਲੂ ਹੁਸ਼ਿਆਰਪੁਰ ਦੇ ਗੁਰਦੁਆਰਾ ਚਰਨ ਗੰਗਾ ਸਾਹਿਬ ਖੁਰਾਲਗੜ੍ਹ ਵਿਖੇ ਧਾਰਮਿਕ ਸਮਾਗਮ ਤੋਂ ਵਾਪਸ ਪਰਤ ਰਹੇ ਸਨ। ਰਸਤੇ ‘ਚ ਉਨ੍ਹਾਂ ਦੇ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਤਿੰਨ ਪਿੰਡ ਵਾਸੀਆਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ‘ਚ ਸ਼ਰਧਾਲੂ ਜ਼ਖਮੀ ਹੋ ਗਏ।

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਰਧਾਲੂ ਪਿੰਡ ਵਾਸੀਆਂ ਦੇ ਦੁੱਖ ਵਿਚ ਸ਼ਰੀਕ ਹੈ | ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਡਾਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਮੁਫਤ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਪੀ.ਜੀ.ਆਈ.ਚੰਡੀਗੜ੍ਹ ਅਤੇ ਨੀਲਮ ਹਸਪਤਾਲ ਰਾਜਪੁਰਾ ਵਿਖੇ ਦਾਖਲ ਪਿੰਡ ਉਡਣ ਦੇ ਕੁਝ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਉਥੋਂ ਦੇ ਡਾਕਟਰਾਂ ਨਾਲ ਵੀ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਕਿਹਾ। ਇਸ ਮੌਕੇ ਕਰਨਲ ਜੇ.ਵੀ.ਸਿੰਘ, ਡਾ: ਗਿਰੀਸ਼ ਸਾਹਨੀ ਤੇ ਹੋਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...