October 30, 2026, 12:30 pm
----------- Advertisement -----------
HomeNewsHealthਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਪੰਜਾਬ ਸਿਵਲ ਸਕੱਤਰੇਤ ‘ਚ ਆਰਮ ਇਨ...

ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਪੰਜਾਬ ਸਿਵਲ ਸਕੱਤਰੇਤ ‘ਚ ਆਰਮ ਇਨ ਬੀ.ਪੀ ਆਪਰੇਟਸ ਦਾ ਕੀਤਾ ਉਦਘਾਟਨ

Published on

----------- Advertisement -----------

ਵਰਲਡ ਹਾਈਪਰਟੈਨਸ਼ਨ ਡੇਅ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਆਯੁਰਵੈਦਿਕ ਡਿਸਪੈਂਸਟਰੀ ਵਿੱਚ ਆਰਮ ਇਨ ਬੀ.ਪੀ. ਆਪਰੇਟਸ ਦਾ ਉਦਘਾਟਨ ਕੀਤਾ ਗਿਆ। ਡਾ. ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਨਵੀਨਤਮ ਆਰਮ ਇਨ ਬੀ.ਪੀ. ਆਪਰੇਟਸ ਮਸ਼ੀਨਾਂ ਸੂਬੇ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਬ- ਡਿਵੀਜ਼ਨਲ ਹਸਪਤਾਲਾਂ ਵਿੱਚ ਸਥਾਪਤ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਅੱਜ ਵਿਸ਼ਵ ਹਾਈਪਰਟੈਸ਼ਨ ਦਿਵਸ ਮੌਕੇ ‘ਤੇ ਅੱਜ ਪੰਜਾਬ ਸਿਵਲ ਸਕੱਤਰੇਤ-1 ਤੇ 2 ਅਤੇ ਡਾਇਰੈਕਟੋਰੇਟ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਖੇ ਇਹ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਨਵੀਨਤਮ ਤਕਨੀਕਾਂ ਨਾਲ ਟੈਸਟ ਕਰਵਾਉਣ ਦੀ ਸੁਵਿਧਾ ਉਪਲਬਧ ਹੋ ਸਕੇ।


ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਸਕੱਤਰੇਤ ਇੰਪਲਾਇਜ ਯੂਨੀਅਨ ਵੱਲੋਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਮੰਗ ਕੀਤੀ ਕਿ ਪੰਜਾਬ ਸਿਵਲ ਸਕੱਤਰੇਤ-1 ਵਿੱਚ ਖਾਲੀ ਪਈ ਮੈਡੀਕਲ ਅਫ਼ਸਰ ਦੀ ਆਸਾਮੀ ਨੂੰ ਤੁਰੰਤ ਭਰਿਆ ਜਾਵੇਗਾ ਜਿਸ ‘ਤੇ ਸਿਹਤ ਮੰਤਰੀ ਵੱਲੋਂ ਭਰੋਸਾ ਦਵਾਇਆ ਗਿਆ ਕਿ ਇੱਕ ਹਫ਼ਤੇ ਵਿੱਚ ਇਹ ਆਸਾਮੀ ਭਰ ਦਿੱਤੀ ਜਾਵੇਗੀ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ. ਸਿੰਘ, ਰਜਿਸਟਰਾਰ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਡਾ. ਸੰਜੀਵ ਗੋਇਲ, ਡਾਇਰੈਕਟਰ ਆਯੁਰਵੈਦਿਕ ਪੰਜਾਬ ਡਾ. ਸ਼ਸ਼ੀ ਭੂਸ਼ਣ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਵਿੰਦਰ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਕੌਰ ਅਤੇ ਹੋਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...