November 11, 2026, 1:57 pm
----------- Advertisement -----------
HomeNewsBreaking Newsਹਰ ਸ਼ੁਕਰਵਾਰ, ਡੇਂਗੂ 'ਤੇ ਵਾਰ: ਸਿਹਤ ਮੰਤਰੀ ਨੇ ਸਾਥੀ ਕੈਬਨਿਟ ਮੰਤਰੀਆਂ ਦੇ...

ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ: ਸਿਹਤ ਮੰਤਰੀ ਨੇ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਕੀਤਾ ਨਿਰੀਖਣ, ਮਿਲਿਆ ਡੇਂਗੂ ਦਾ ਲਾਰਵਾ

Published on

----------- Advertisement -----------

ਚੰਡੀਗੜ੍ਹ, 25 ਅਗਸਤ, (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲਗਾਤਾਰ ਤੀਸਰੇ ਸ਼ੁਕਰਵਾਰ ਸੈਕਟਰ 39 ਸਥਿਤ ਆਪਣੇ ਕੈਬਨਿਟ ਸਾਥੀਆਂ ਦੀਆਂ ਰਿਹਾਇਸ਼ਾਂ, ਸਰਕਟ ਹਾਊਸ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਾਰਟੀ ਦਫ਼ਤਰ ਦਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕੀਤਾ।
ਜ਼ਿਕਰਯੋਗ ਹੈ ਕਿ ਡਾ. ਬਲਬੀਰ ਸਿੰਘ ਨੇ 4 ਅਗਸਤ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੇ ਹੌਟਸਪੌਟ ਦਿਖਾ ਕੇ ਜਾਗਰੂਕ ਕੀਤਾ ਸੀ।
ਸ਼ੁੱਕਰਵਾਰ ਨੂੰ ਆਪਣੇ ਇਸ ਦੌਰੇ ਦੌਰਾਨ, ਸਿਹਤ ਮੰਤਰੀ ਨੇ ਆਪਣੀ ਰਿਹਾਇਸ਼ ਦੇ ਨਾਲ ਨਾਲ 6 ਹੋਰ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਰਿਹਾਇਸ਼ਾਂ ਸਮੇਤ ਘੱਟੋ-ਘੱਟ 12 ਸਥਾਨਾਂ ਦੀ ਜਾਂਚ ਕੀਤੀ ਅਤੇ ਕੈਬਨਿਟ ਮੰਤਰੀਆਂ ਦੀਆਂ 7 ਰਿਹਾਇਸ਼ਾਂ ਵਿੱਚੋਂ ਪੰਜ ਵਿੱਚ ਲਾਰਵਾ ਪਾਇਆ ਗਿਆ। ਇਸ ਦੌਰਾਨ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਦੀ ਸਰਕਾਰੀ ਰਿਹਾਇਸ਼, ਸਰਕਟ ਹਾਊਸ ਅਤੇ ‘ਆਪ’ ਪੰਜਾਬ ਦੇ ਪਾਰਟੀ ਦਫ਼ਤਰ ਦੀ ਵੀ ਜਾਂਚ ਕੀਤੀ।
ਸਿਹਤ ਮੰਤਰੀ ਨੇ ਮੱਛਰਾਂ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿੱਚ ਕੂਲਰ, ਫੁੱਲਾਂ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਾਨੂੰ ਡੇਂਗੂ ਦਾ ਲਾਰਵਾ ਲਗਭਗ ਹਰ ਥਾਂ ‘ਤੇ ਮਿਲਿਆ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ ਕਿਉਂਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਜਿਸ ਨੂੰ ਮੱਛਰ ਬਣਨ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ, ਦੇ ਪ੍ਰਜਨਨ ਨੂੰ ਰੋਕਣ ਲਈ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖੜ੍ਹੇ ਪਾਣੀ ਦੀ ਨਿਕਾਸੀ/ਫਲੱਸ਼ਿੰਗ ਕਰਨ ਲਈ ਪ੍ਰੇਰਿਤ ਕੀਤਾ।
ਸਿਹਤ ਮੰਤਰੀ ਨੇ ਘਰਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਡੇਂਗੂ ਦੇ ਲਾਰਵੇ ਦੇ ਖਾਤਮੇ ਵਿੱਚ ਸਹਾਈ ਹੋਣ ਵਾਲੇ ਰੋਕਥਾਮ ਉਪਾਵਾਂ ਬਾਰੇ ਵੀ ਜਾਗਰੂਕ ਕੀਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਇਸ ਨੂੰ ਜਨ ਪੱਧਰੀ ਮੁਹਿੰਮ ਬਣਾ ਕੇ ਡੇਂਗੂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ ਜੋ ਭਾਈਚਾਰਕ ਸ਼ਮੂਲੀਅਤ ਨਾਲ ਹੀ ਸੰਭਵ ਹੋ ਸਕਦਾ ਹੈ।
ਡੇਂਗੂ ਦੀ ਗੰਭੀਰਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜੇਕਰ ਡੇਂਗੂ ਦਾ ਸਟ੍ਰੇਨ ਹੈਮਰੈਜਿਕ ਵਿੱਚ ਬਦਲ ਜਾਂਦਾ ਹੈ ਤਾਂ ਇਸ ਨਾਲ ਪਲੇਟਲੈਟਸ ਦੀ ਗਿਣਤੀ ਵਿੱਚ ਕਮੀ ਆ ਸਕਦੀ ਹੈ ਅਤੇ ਇਹ ਮਰੀਜ਼ ਨੂੰ ਗੰਭੀਰ ਰੂਪ ਵਿੱਚ ਪ੍ਰਭਾਵਿਤ ਕਰਦਾ ਹੈ ਅਤੇ ਘਾਤਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਵਿੱਚੋਂ ਹਰ ਕੋਈ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਅਸੀਂ ਖੁਦ ਨੂੰ ਅਜਿਹੇ ਨਤੀਜਿਆਂ ਤੋਂ ਬਚਾ ਸਕਦੇ ਹਾਂ।
ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਲੈ ਕੇ ਆਸ਼ਾ ਵਰਕਰਾਂ ਤੱਕ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਗਰੂਕਤਾ ਗਤੀਵਿਧੀਆਂ ਕਰਨ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਤਾਂ ਜੋ ਲੋਕਾਂ ਦੇ ਰਵੱਈਏ ਅਤੇ ਵਿਹਾਰ ਨੂੰ ਬਦਲਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਪਿੰਡ ਅਤੇ ਮੁਹੱਲੇ ਵਿੱਚ ਸਿਹਤ ਕਮੇਟੀਆਂ ਵੱਲੋਂ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...