October 13, 2026, 8:40 am
----------- Advertisement -----------
HomeNewsLatest Newsਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ...

ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਰਪੋਰੇਟ ਹਸਪਤਾਲਾਂ ਨੂੰ ਸਰਕਾਰ ਨਾਲ ਭਾਈਵਾਲੀ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਵਾਸੀ ਸਸਤੇ ਅਤੇ ਕਿਫਾਇਤੀ ਰੇਟਾਂ ’ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਵਾਈਆਂ ਜਾ ਸਕਣ।

ਇਸ ਭਾਈਵਾਲੀ ਨਾਲ ਆਮ ਲੋਕਾਂ ਨੂੰ ਕੋਈ ਵਾਧੂ ਖਰਚਾ ਨਹੀਂ ਚੁੱਕਣਾ ਪਏਗਾ ਕਿਉਂਕਿ ਸੇਵਾਵਾਂ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਿਹਤ ਸੰਭਾਲ ਪ੍ਰਦਾਤਾਵਾਂ ਜਾਂ ਕਾਰਪੋਰੇਟ ਹਸਪਤਾਲਾਂ ਦੇ ਮੋਹਰੀ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ । ”ਉਹਨਾਂ ਸਪੱਸ਼ਟ ਕੀਤਾ ਕਿ ਇਸ ਦਾ ਪ੍ਰਬੰਧਨ ਅਤੇ ਖਰਚਾ ਸਰਕਾਰ ਦੁਆਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਵਿੱਚ ਡਾਕਟਰੀ ਸੇਵਾਵਾਂ ਵੱਲੋਂ ਪੱਛੜੇ ਜ਼ਿਲਿਆਂ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਾਰਪੋਰੇਟ ਹਸਪਤਾਲ ਸਰਕਾਾਰੀ ਡਾਕਟਰਾਂ ਅਤੇ ਪੈਰਾਮੈਡਿਕਸ ਸਟਾਫ ਨੂੰ ਸਿਖਲਾਈ ਦੇਣ ਵਿੱਚ ਵੀ ਸਹਾਈ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹੈਲਥਕੇਅਰ ਸੈਕਟਰ ਵਿੱਚ ਟੈਲੀਮੈਡੀਸਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਬਹੁਤ ਗੁੰਜਾਇਸ਼ ਹੈ।

ਸਿਹਤ ਮੰਤਰੀ ਮੋਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਭਾਰਤ ਦੇ ਸਾਰੇ ਸਿਹਤ ਸੰਭਾਲ ਭਾਈਵਾਲਾਂ ਦੀ ਇੱਕ ਸਿਖਰਲੀ ਸੰਸਥਾ ਨੈਟਹੈਲਥ ਦੁਆਰਾ ਆਯੋਜਿਤ ਇੱਕ ਇੰਟਰਐਕਟਿਵ ਸੈਸ਼ਨ ‘‘ ਨਾਰਦਰਨ ਰੀਜਨ ਰਾਊਂਡਟੇਬਲ ਆਨ ਹੈਲਥਕੇਅਰ ਪ੍ਰਾਇਰਟੀਜ਼ ਆਫ ਪੰਜਾਬ ਐਂਡ ਦ ਵੇਅ ਫਾਰਵਰਡ ’’ ਦੀ ਪ੍ਰਧਾਨਗੀ ਕਰ ਰਹੇ ਸਨ। ਕਾਰਪੋਰੇਟ ਅਫੇਅਰਜ਼ ਐਂਡ ਸੀਐਸਆਰ,ਫੋਰਟਿਸ ਹੈਲਥਕੇਅਰ ਲਿਮਟਡ ਦੇ ਹੈਡ ਮਨੂ ਕਪਿਲਾ, ਸਕੱਤਰ ਜਨਰਲ ਨੈਟਹੈਲਥ ਸਿਦਾਰਥ ਭੱਟਾਚਾਰੀਆ, ਫੋਰਟਿਸ ਹਸਪਤਾਲ ਦੇ ਸੀਓਓ ਅਸ਼ੀਸ਼ ਭਾਟੀਆ, ਨੈਟਹੈਲਥ ਉੱਤਰੀ ਖੇਤਰ ਦੇ ਚੇਅਰ ਅਸ਼ਵਜੀਤ ਸਿੰਘ, ਪ੍ਰੋ: ਸਾਰੰਗ ਦਿਓ ਅਤੇ ਨੈਸ਼ਨਲ ਲੀਡ ਨੈਟਹੈਲਥ ਵਰਿੰਦਾ ਚਤੁਰਵੇਦੀ ਵੀ ਇਸ ਮੌਕੇ ਬੁਲਾਰੇ ਵਜੋਂ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਵੱਡੇ ਹਿੱਤਾਂ ਲਈ ਮੈਡੀਕਲ ਸਿੱਖਿਆ ਨੂੰ ਹੋਰ ਸਸਤੀ ਅਤੇ ਗੁਣਵੱਤਾ ਪੱਖੋਂ ਬਿਹਤਰ ਬਣਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਉਹ ਰੋਕਥਾਮ ਲਈ ਮੁੱਖ ਮੰਤਰੀ ਦੀ ਯੋਗਸ਼ਾਲਾ ਦੀ ਸਥਾਪਨਾ ਦੇ ਨਾਲ-ਨਾਲ ਸਿਹਤ ਸੰਭਾਲ ਦੇ ਤਿੰਨ ਵਿੰਗਾਂ- ਪ੍ਰਾਇਮਰੀ, ਸੈਕੰਡਰੀ ਅਤੇ ਟਰਸ਼ਰੀ ਪੱਧਰ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੇ ਹਨ।

ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਡਿਸਪੈਂਸਰੀਆਂ ਨੂੰ ਵੀ ਅਪਗ੍ਰੇਡ ਕੀਤਾ ਹੈ, ਜੋ ਕਿ ਪ੍ਰਾਇਮਰੀ ਕੇਅਰ ਨੂੰ ਯਕੀਨੀ ਬਣਾਉਣ ਲਈ ਸਮਰੱਥ ਹਨ, ਜਦਕਿ ਸਬ-ਡਵੀਜ਼ਨ ਅਤੇ ਜ਼ਿਲਿ੍ਹਆਂ ਨੂੰ ਜਲਦੀ ਹੀ ਸੈਕੰਡਰੀ ਪੱਧਰ ਦੀ ਦੇਖਭਾਲ ਲਈ ਆਧੁਨਿਕ ਰੇਡੀਓਲੋਜੀ ਮਸ਼ੀਨਾਂ ਨਾਲ ਲੈਸ ਕੀਤਾ ਜਾਵੇਗਾ। ਲੋਕ ਇਹਨਾਂ ਹਸਪਤਾਲਾਂ ਵਿੱਚ ਐਕਸ-ਰੇ, ਅਲਟਰਾ-ਸਾਊਂਡ, ਐਮਆਰਆਈ, ਸੀਟੀ ਸਕੈਨ ਆਦਿ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਟਰਸ਼ਰੀ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਅਸੀਂ ਰਾਜ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਨਵਾਂ ਰੂਪ ਦੇ ਰਹੇ ਹਾਂ। ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਸਪਸ਼ਟ ਕੀਤਾ ਕਿ ਕਿਸੇ ਵੀ ਕਿਸਮ ਦੀ ਮਹਾਂਮਾਾਰੀ ਦਾ ਕੋਈ ਖ਼ਤਰਾ ਨਹੀ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਹਰੇਕ ਖਤਰੇ ਨਾਲ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਜ਼ਿਕਰਯੋਗ ਹੈ ਕਿ ਇਸ ਸ਼ਾਨਦਾਰ ਸੁਮੇਲ ਵਿੱਚ ਪੰਜਾਬ ਮੈਡੀਕਲ ਕੌਂਸਲ, ਆਈਐਮਏ, ਨਰਸਿੰਗ ਫੈਡਰੇਸ਼ਨਾਂ, ਪ੍ਰਾਈਵੇਟ ਪ੍ਰਦਾਤਾਵਾਂ, ਡਾਇਗਨੌਸਟਿਕਸ, ਮੈਡੀਕਲ ਟੈਕ, ਹੋਮ ਹੈਲਥਕੇਅਰ, ਅਤੇ ਫਾਰਮਾ ਕੰਪਨੀਆਂ ਦੇ ਮੋਹਰੀ ਸਨ । ਇਸ ਈਵੈਂਟ ਨੇ ਰਾਜ ਦੀਆਂ ਮੁੱਖ ਸਿਹਤ ਤਰਜੀਹਾਂ, ਮੁੱਖ ਰਾਜ-ਸਬੰਧਤ ਸਿਹਤ ਸੰਭਾਲ ਚੁਣੌਤੀਆਂ, ਜਨਤਕ-ਨਿੱਜੀ ਭਾਈਵਾਲੀ ਦੀ ਪੜਚੋਲ ਕਰਨ ਦੇ ਸੰਭਾਵੀ ਤਰੀਕਿਆਂ ਅਤੇ ਸਾਰੇ ਹਿੱਸੇਦਾਰਾਂ ਦੇ ਸਹਿਯੋਗੀ ਯਤਨ ਰਾਜ ਦੇ ਸਿਹਤ ਸੰਭਾਲ ਨਿਪਟਾਰੇ ਨੂੰ ਆਕਾਰ ਦੇਣ ਵਿੱਚ ਕਿਵੇਂ ਮਦਦ ਕਰ ਸਕਦੇ ਹਨ ਬਾਰੇ ਚਰਚਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...