July 24, 2026, 1:22 am
----------- Advertisement -----------
HomeNewsLatest Newsਕੇਂਦਰ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਸ਼ਲਾਘਾ 'ਤੇ ਪੰਜਾਬ ਦੇ ਸਿਹਤ...

ਕੇਂਦਰ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਸ਼ਲਾਘਾ ‘ਤੇ ਪੰਜਾਬ ਦੇ ਸਿਹਤ ਮੰਤਰੀ ਨੇ ਟਵੀਟ ਕਰ ਕਹੀ ਵੱਡੀ ਗੱਲ

Published on

----------- Advertisement -----------

ਭਾਰਤ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਗਈ ਨਵੀਂ ਪਹਿਲਕਦਮੀ ਦੀ ਸ਼ਲਾਘਾ ਕੀਤੀ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਇਸ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ “ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ ਹੈ।ਐਮਬੀਬੀਐਸ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਟੀਮ ਨਾਲ ਕਲੀਨਿਕ ਵਧੀਆ ਚੱਲ ਰਹੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।”

ਦੱਸ ਦਈਏ ਕਿ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦੇ ਹੋਏ, ਕੇਂਦਰ ਨੇ ਕਿਹਾ ਕਿ ਰਾਜ ਵਿੱਚ ਸਾਰੀਆਂ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤਾਂ ਨੂੰ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਜ਼ਿਆਦਾਤਰ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਦੀਆਂ ਸਹੂਲਤਾਂ ਵੀ ਉਪਲਬਧ ਹਨ। ਜ਼ਿਲ੍ਹਾ ਹਸਪਤਾਲਾਂ ਵਿੱਚ ਪਰਿਵਾਰਕ ਪ੍ਰਸੂਤੀ ਦੇਖਭਾਲ ਦਾ ਅਭਿਆਸ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...