September 22, 2026, 6:27 am
----------- Advertisement -----------
HomeNewsLatest Newsਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ...

ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

Published on

----------- Advertisement -----------

ਹੋਰ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਨੇ ਦੱਸਿਆ ਕਿ ਇਹ 11 ਵਿਸ਼ੇਸ਼ ਜਾਗਰੂਕਤਾ ਵੈਨਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਾਰੂ ਬਿਮਾਰੀ ਬਾਰੇ ਜਾਗਰੂਕ ਕਰਨਗੀਆਂ ਕਿਉਂਕਿ ਇਸ ਦੀ ਰੋਕਥਾਮਯੋਗ ਤਾਂ ਕੀਤੀ ਜਾ ਸਕਦੀ ਹੈ ਪਰ ਇਸ ਦਾ ਇਲਾਜ ਸੰਭਵ ਨਹੀਂ ਹੈ। ਹਰੇਕ ਵੈਨ ਰੋਜ਼ਾਨਾ 4-5 ਪਿੰਡਾਂ ਨੂੰ ਕਵਰ ਕਰੇਗੀ ਅਤੇ ਇਹ ਵੈਨਾਂ ਇੱਕ ਮਹੀਨੇ ਵਿੱਚ 1650 ਪਿੰਡਾਂ ਨੂੰ ਕਵਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਟੈਸਟ ਕਰਵਾਉਣ, ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਦਿਖਾਉਣ ਅਤੇ ਪ੍ਰਿੰਟਿਡ ਸਮੱਗਰੀ ਵੰਡਣ ਤੋਂ ਇਲਾਵਾ ਥੀਏਟਰ ਕਲਾਕਾਰ ਪਿੰਡਾਂ ਵਿੱਚ ਨੁੱਕੜ ਨਾਟਕ ਵੀ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜਾਗਰੂਕ ਰਹਿ ਕੇ ਅਤੇ ਕੁਝ ਸਾਵਧਾਨੀਆਂ ਵਰਤ ਕੇ ਐੱਚ.ਆਈ.ਵੀ./ਏਡਜ਼ ਤੋਂ ਬਚਿਆ ਜਾ ਸਕਦਾ ਹੈ ਅਤੇ ਜਾਣਕਾਰੀ ਦੀ ਘਾਟ ਕਾਰਨ ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।

ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵੈਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਐੱਚ.ਆਈ.ਵੀ. ਬਾਰੇ ਪਤਾ ਲਗਾਉਣ ਲਈ ਆਪਣਾ ਟੈਸਟ ਕਰਵਾਉਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਪ੍ਰਦੀਪ ਕੁਮਾਰ ਅਗਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਰਣਜੀਤ ਸਿੰਘ, ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਬਬਨੀਤ ਭਾਰਤੀ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਧੀਕ ਪ੍ਰੋਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ ਅਤੇ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...