September 8, 2026, 2:36 pm
----------- Advertisement -----------
HomeNewsਪੰਜਾਬ ਦੇ ਸਿਹਤ ਮੰਤਰੀ ਨੇ ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਦਾ ਕੀਤਾ ਦੌਰਾ

ਪੰਜਾਬ ਦੇ ਸਿਹਤ ਮੰਤਰੀ ਨੇ ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਦਾ ਕੀਤਾ ਦੌਰਾ

Published on

----------- Advertisement -----------

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹਾ ਸਿਵਲ ਹਸਪਤਾਲ ਵਿੱਚ ਅਧਿਕਾਰੀਆਂ ਨਾਲ ਕਰੀਬ ਡੇਢ ਘੰਟਾ ਮੀਟਿੰਗ ਕੀਤੀ। ਮੀਟਿੰਗ ਵਿੱਚ ਕੁਝ ਐਨਜੀਓ ਅਧਿਕਾਰੀ ਵੀ ਮੌਜੂਦ ਸਨ। ਮੰਤਰੀ ਬਲਬੀਰ ਨੇ ਵਾਰਡਾਂ ਵਿੱਚ ਦਾਖਿਲ ਮਰੀਜ਼ਾਂ ਨਾਲ ਗੱਲਬਾਤ ਕੀਤੀ। ਅੱਜ ਉਹ ਜ਼ਿਲ੍ਹੇ ਦੇ 6 ਸਬ ਡਵੀਜ਼ਨ ਹਸਪਤਾਲਾਂ ਦੀ ਵੀ ਜਾਂਚ ਕਰਨਗੇ।

ਹੁਣ ਸਰਕਾਰ ਸਬ ਡਵੀਜ਼ਨ ਕੇਂਦਰਾਂ ‘ਤੇ ਵੀ ਸਿਜ਼ੇਰੀਅਨ ਡਿਲੀਵਰੀ ਦਾ ਪ੍ਰਬੰਧ ਕਰ ਰਹੀ ਹੈ। ਸਿਵਲ ਹਸਪਤਾਲ ਦੀ ਐਮਰਜੈਂਸੀ ਨੂੰ ਹਾਈਟੈਕ ਬਣਾਉਣ ਦੀਆਂ ਤਿਆਰੀਆਂ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਕਿਹੜੀਆਂ ਕਮੀਆਂ ਹਨ ਅਤੇ ਕਿੰਨੇ ਸਟਾਫ ਦੀ ਲੋੜ ਹੈ, ਇਸ ਦੀ ਵੀ ਸੂਚੀ ਬਣਾਈ ਜਾਵੇਗੀ। ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਹੀ ਸਿਜ਼ੇਰੀਅਨ ਡਲਿਵਰੀ ਕਰਵਾਈ ਜਾਂਦੀ ਹੈ ਪਰ ਹੁਣ ਸਬ ਡਵੀਜ਼ਨਾਂ ਵਿੱਚ ਵੀ ਵਿਸ਼ੇਸ਼ ਮਾਹਿਰ ਸਰਜਨ ਅਤੇ ਗਾਇਨੀਕੋਲੋਜਿਸਟ ਨਿਯੁਕਤ ਕੀਤੇ ਜਾ ਰਹੇ ਹਨ। ਇਨ੍ਹਾਂ ਛੋਟੇ ਹਸਪਤਾਲਾਂ ਵਿੱਚ ਵੀ ਸਿਜੇਰੀਅਨ ਡਿਲੀਵਰੀ ਅਤੇ ਡਾਇਲਸਿਸ ਵਰਗੀਆਂ ਸਹੂਲਤਾਂ ਸ਼ੁਰੂ ਹੋਣ ਨਾਲ ਲੋਕ ਲਾਭ ਉਠਾ ਸਕਣਗੇ।

ਮੰਤਰੀ ਬਲਬੀਰ ਸਿੰਘ ਦੇ ਨਾਲ ਵਿਸ਼ੇਸ਼ ਤੌਰ ‘ਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਹਾਜ਼ਰ ਸਨ। ਭੋਲਾ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਹਸਪਤਾਲਾਂ ਦਾ ਮੁੱਦਾ ਕਈ ਵਾਰ ਸਿਹਤ ਮੰਤਰੀ ਬਲਵੀਰ ਕੋਲ ਉਠਾ ਚੁੱਕੇ ਹਨ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦੌਰਾ ਕੀਤਾ। ਹਸਪਤਾਲ ਵਿੱਚ ਜਲਦੀ ਹੀ ਵਿਸ਼ੇਸ਼ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਅੱਜ ਮੰਤਰੀ ਜ਼ਿਲ੍ਹੇ ਦੇ ਕਰੀਬ 6 ਸਬ ਡਵੀਜ਼ਨ ਹਸਪਤਾਲਾਂ ਦਾ ਦੌਰਾ ਕਰਨਗੇ। ਇਨ੍ਹਾਂ ਛੋਟੇ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀਆਂ ਟੀਮਾਂ ਦੇ ਆਉਣ ਨਾਲ ਸਿਵਲ ਹਸਪਤਾਲ ਵਿੱਚ ਲੋਕਾਂ ਦੀ ਭੀੜ ਕਾਫੀ ਹੱਦ ਤੱਕ ਘੱਟ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...