July 29, 2026, 6:20 pm
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਪਟੀਸ਼ਨ ’ਤੇ ਹਾਈ ਕੋਰਟ...

ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਪਟੀਸ਼ਨ ’ਤੇ ਹਾਈ ਕੋਰਟ ‘ਚ ਹੋਈ ਸੁਣਵਾਈ

Published on

----------- Advertisement -----------

ਚੰਡੀਗੜ੍ਹ, 21 ਮਾਰਚ 2023 – ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਕਾਨੂੰਨੀ ਸਲਾਹਕਾਰ ਬਠਿੰਡਾ ਦੇ ਇਮਾਨ ਸਿੰਘ ਖਾਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ‘ਤੇ ਹੈ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਅਦਾਲਤ ਵਿਚ ਅੰਮ੍ਰਿਪਾਲ ਸਿੰਘ ਦੇ ਪਿਤਾ ਵੀ ਮੌਜੂਦ ਸਨ।

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਕਰਦਿਆਂ ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਅਜੇ ਵੀ ਫ਼ਰਾਰ ਹੈ ਤਾਂ 80 ਹਜ਼ਾਰ ਪੁਲਿਸ ਕੀ ਕਰ ਰਹੀ ਹੈ।

ਪੁਲਿਸ ਨੇ ਹਾਈਕੋਰਟ ਵਿਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਤੇ NSA ਲਾਇਆ ਗਿਆ ਹੈ। ਹਾਲਾਂਕਿ ਪੁਲਿਸ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ। ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।

ਦੱਸ ਦਈਏ ਕਿ ਐਨ ਐਸ ਏ ਇਕ ਸਖਤ ਕਾਨੂੰਨ ਹੈ, ਜਿਸ ਤਹਿਤ ਗ੍ਰਿਫਤਾਰ ਮੁਲਜ਼ਮ ਨੂੰ ਪੁਲਿਸ ਕਿਸੇ ਵੀ ਸੂਬੇ ਦੀ ਜੇਲ੍ਹ ਵਿਚ ਰੱਖ ਸਕਦੀ ਹੈ। ਇਸ ਤਹਿਤ ਬਿਨਾ ਦੱਸਿਆਂ ਹਿਰਾਸਤ ਵਿਚ ਲਿਆ ਜਾ ਸਕਦਾ ਹੈ ਤੇ ਇਕ ਸਾਲ ਤੱਕ ਜੇਲ੍ਹ ਵਿਚ ਰੱਖਿਆ ਜਾ ਸਕਦਾ ਹੈ। ਕੋਈ ਕਾਨੂੰਨੀ ਮਦਦ ਨਹੀਂ ਮਿਲਦੀ। ਅਦਾਲਤ ਵਿਚ ਪੇਸ਼ ਕਰਨ ਦੀ ਜ਼ਰੂਰਤ ਵੀ ਨਹੀਂ ਹੁੰਦੀ ਹੈ।

ਉਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਬਾਰੇ ਵਕੀਲ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੀਡੀਆ ਨੂੰ ਦੱਸਿਆ ਕਿ ਏ.ਜੀ. ਵੱਲੋਂ ਅਦਾਲਤ ‘ਚ ਪੇਸ਼ ਕੀਤੇ ਗਏ ਰਿਕਾਰਡ ਅਨੁਸਾਰ 6 ਦੇ ਕਰੀਬ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਐਨ.ਐਸ.ਏ ਐਕਟ ਵੀ ਲਗਾਇਆ ਗਿਆ ਹੈ, ਜਿਸ ਤੋਂ ਬਾਅਦ ਵੀ ਅਜੇ ਤੱਕ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਅਦਾਲਤ ਵੱਲੋਂ ਵੀ ਇਹੀ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਬਿਆਨ ਕੀਤੀ ਜਾ ਰਹੀ ਸਿਰਫ ਇੱਕ ਕਹਾਣੀ ਹੀ ਜਾਪਦੀ ਹੈ, ਅੰਮ੍ਰਿਤਪਾਲ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੋ ਸਬੂਤ ਹਨ, ਉਹ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।

ਉੱਥੇ ਹੀ ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਸ ਨੂੰ ਸਾਹਮਣੇ ਲਿਆਂਦਾ ਜਾਵੇ, ਕਿਉਂਕਿ ਸਾਨੂੰ ਇਸ ਗੱਲ ਦਾ ਖਤਰਾ ਹੈ ਕਿ ਅੰਮ੍ਰਿਤਪਾਲ ਦੀ ਜਾਨ ਨੂੰ ਖਤਰਾ ਹੈ ਅਤੇ ਜੋ ਜਾਣਕਾਰੀ ਮਿਲ ਰਹੀ ਹੈ, ਉਸ ਮੁਤਾਬਕ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਅਤੇ ਉਸ ਨੂੰ ਮਾਰਿਆ ਜਾ ਸਕਦਾ ਹੈ।

ਪਿਤਾ ਨੇ ਆਤਮ ਸਮਰਪਣ ‘ਤੇ ਕਿਹਾ ਕਿ ਅਸੀਂ ਇਸ ਲਈ ਅਪੀਲ ਕੀਤੀ ਸੀ ਕਿਉਂਕਿ ਅਸੀਂ ਭਗੌੜੇ ਨਹੀਂ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...