September 10, 2026, 4:36 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ SC 'ਚ ਸੁਣਵਾਈ ਅੱਜ: ਪਟੀਸ਼ਨ ਦਾਇਰ ਕਰਨ...

ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ SC ‘ਚ ਸੁਣਵਾਈ ਅੱਜ: ਪਟੀਸ਼ਨ ਦਾਇਰ ਕਰਨ ਤੋਂ ਬਾਅਦ ਰਾਜਪਾਲ ਨੇ ਲਿਆ ਯੂ-ਟਰਨ, ਦੋ ਬਿੱਲਾਂ ਨੂੰ ਦਿੱਤੀ ਮਨਜ਼ੂਰੀ

Published on

----------- Advertisement -----------

ਚੰਡੀਗੜ੍ਹ, 3 ਨਵੰਬਰ 2023 – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੀ ਵੈਧਤਾ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਹਾਲਾਂਕਿ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਯੂ-ਟਰਨ ਲੈ ਚੁੱਕੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਵਿਧਾਨ ਸਭਾ ‘ਚ ਪਾਸ ਹੋਣ ਲਈ ਤਿਆਰ ਤਿੰਨ ਮਨੀ ਬਿੱਲਾਂ ‘ਚੋਂ ਦੋ ਨੂੰ ਮਨਜ਼ੂਰੀ ਦਿੱਤੀ ਸੀ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਜਪਾਲ ਰਾਜ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਨਹੀਂ ਕਰ ਰਹੇ ਹਨ। ਸੂਬਾ ਸਰਕਾਰ 28 ਅਕਤੂਬਰ ਨੂੰ ਸੁਪਰੀਮ ਕੋਰਟ ਗਈ ਸੀ ਅਤੇ ਮਾਮਲੇ ਦੀ ਸੁਣਵਾਈ 3 ਨਵੰਬਰ ਨੂੰ ਤੈਅ ਕੀਤੀ ਗਈ ਸੀ।

ਰਾਜ ਸਰਕਾਰ ਵੱਲੋਂ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚੋਂ ਇੱਕ ਜੀਐਸਟੀ ਸੋਧ ਬਿੱਲ 2023 ਹੈ, ਜਿਸ ਤਹਿਤ ਰਾਜ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ, ਜਦਕਿ ਦੂਜਾ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ’ਤੇ ਸਟੈਂਪ ਡਿਊਟੀ ਲਾਉਣ ਬਾਰੇ ਹੈ।

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦੋ ਬਿੱਲਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹੁਣ ਇੱਕ ਵਾਰ ਫਿਰ ਵਿਧਾਨ ਸਭਾ ਸੈਸ਼ਨ ਸੱਦਣ ਦੀ ਤਿਆਰੀ ਕਰ ਰਹੀ ਹੈ। ਸ਼ੁੱਕਰਵਾਰ ਨੂੰ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਜੋ ਵੀ ਫੈਸਲਾ ਦੇਵੇਗੀ, ਸਰਕਾਰ ਉਸ ਮੁਤਾਬਕ ਹੀ ਅਗਲਾ ਕਦਮ ਚੁੱਕੇਗੀ।

ਇਸ ਦੇ ਨਾਲ ਹੀ ਨਵੇਂ ਸੈਸ਼ਨ ਸਬੰਧੀ ਸਾਰੇ ਕਾਨੂੰਨੀ ਪਹਿਲੂਆਂ ‘ਤੇ ਏਜੀ ਦਫ਼ਤਰ ਤੋਂ ਰਾਏ ਵੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਧਾਨ ਸਭਾ ਸੈਸ਼ਨ ਦੀ ਤਰੀਕ ਤੈਅ ਕਰਨ ਲਈ 6 ਨਵੰਬਰ ਨੂੰ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿੱਚ ਹੋਵੇਗੀ।

ਜੂਨ ਮਹੀਨੇ ਵਿੱਚ ਵਿਧਾਨ ਸਭਾ ਸੈਸ਼ਨ ਦੌਰਾਨ ਪਾਸ ਕੀਤੇ ਚਾਰ ਬਿੱਲਾਂ ਨੂੰ ਰਾਜਪਾਲ ਨੇ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਰਾਜਪਾਲ ਇਸ ਬਾਰੇ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਇਸ ਵਾਰ ਪੂਰੀ ਤਰ੍ਹਾਂ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...