November 11, 2026, 12:34 am
----------- Advertisement -----------
HomeNewsBreaking Newsਹਾਈਕੋਰਟ 'ਚ ਬੇਅਦਬੀ ਮਾਮਲੇ ਦੀ ਸੁਣਵਾਈ ਅੱਜ, ਡੇਰਾ ਮੁਖੀ ਪੇਸ਼ ਕਰੇਗਾ ਆਪਣਾ...

ਹਾਈਕੋਰਟ ‘ਚ ਬੇਅਦਬੀ ਮਾਮਲੇ ਦੀ ਸੁਣਵਾਈ ਅੱਜ, ਡੇਰਾ ਮੁਖੀ ਪੇਸ਼ ਕਰੇਗਾ ਆਪਣਾ ਪੱਖ

Published on

----------- Advertisement -----------
  • ਪੰਜਾਬ ਦੀ SIT ਦੀ ਬਜਾਏ CBI ਤੋਂ ਜਾਂਚ ਦੀ ਕੀਤੀ ਹੈ ਮੰਗ

ਚੰਡੀਗੜ੍ਹ, 28 ਅਪ੍ਰੈਲ 2023 – ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਮੁਲਜ਼ਮ ਰਾਮ ਰਹੀਮ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ‘ਤੇ ਭਰੋਸਾ ਨਾ ਹੋਣ ਕਾਰਨ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਐਸਆਈਟੀ ਨੂੰ ਸੌਂਪੀ ਸੀ।

ਮਾਮਲੇ ਦੀ ਪਿਛਲੀ ਸੁਣਵਾਈ ‘ਤੇ ਹਾਈਕੋਰਟ ਨੇ ਰਾਮ ਰਹੀਮ ਨੂੰ SIT ਦੀ ਜਾਂਚ ਅਤੇ ਸ਼ਿਕਾਇਤਕਰਤਾ ਦੇ ਬਿਆਨ ‘ਚ ਖਾਮੀਆਂ ਦੇ ਸਬੰਧ ‘ਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ਵਿੱਚ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਗਿਆ ਹੈ ਕਿ ਉਸ ਨੂੰ ਐਫਆਈਆਰ ਤੋਂ ਪੰਜ ਸਾਲ ਬਾਅਦ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਪਟੀਸ਼ਨਰ ਨੇ ਅਜਿਹੀ ਸਥਿਤੀ ਵਿੱਚ ਸਰਕਾਰ ਦੀ ਐਸਆਈਟੀ ਵੱਲੋਂ ਨਿਰਪੱਖ ਜਾਂਚ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਉਸ ਨੂੰ ਸਿਆਸੀ ਕਾਰਨਾਂ ਕਰਕੇ ਫਸਾਇਆ ਗਿਆ ਹੈ।

ਇਸ ਤੋਂ ਪਹਿਲਾਂ ਮਾਮਲੇ ‘ਚ ਸਰਕਾਰ ਅਤੇ ਪਟੀਸ਼ਨਕਰਤਾ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਰਾਮ ਰਹੀਮ ਖਿਲਾਫ ਦਾਇਰ ਪਟੀਸ਼ਨ ‘ਤੇ ਕਿਹਾ ਕਿ ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਐੱਸਆਈਟੀ ਦੀ ਜਾਂਚ ‘ਚ ਕੀ ਖਾਮੀਆਂ ਹਨ। ਮਾਮਲੇ ਦੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਕੀਤੀ ਜਾ ਰਹੀ ਕਾਰਵਾਈ ‘ਚ ਕੀ ਕਮੀ ਹੈ। ਇਨ੍ਹਾਂ ਸਾਰੇ ਸਵਾਲਾਂ ਬਾਰੇ ਪਟੀਸ਼ਨਰ ਨੂੰ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।

ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਸੀ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ ‘ਤੇ ਹੀ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ ‘ਚ ਡੇਰਾ ਮੁਖੀ ਦੀ ਇਹ ਮੰਗ ਕਰਨਾ ਪੂਰੀ ਤਰ੍ਹਾਂ ਗਲਤ ਹੈ ਅਤੇ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...