November 11, 2026, 12:28 am
----------- Advertisement -----------
HomeNewsBreaking Newsਪੰਜਾਬ ਦੇ 21 ਜ਼ਿਲ੍ਹਿਆਂ 'ਚ ਹੀਟ ਵੇਵ ਦਾ ਅਲਰਟ ਜਾਰੀ, ਪਠਾਨਕੋਟ 'ਚ...

ਪੰਜਾਬ ਦੇ 21 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ ਜਾਰੀ, ਪਠਾਨਕੋਟ ‘ਚ ਤਾਪਮਾਨ 47 ਡਿਗਰੀ ਤੋਂ ਪਾਰ

Published on

----------- Advertisement -----------

ਚੰਡੀਗੜ੍ਹ, 14 ਜੂਨ 2024 – ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ। ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ ਦੋ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਦੋਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 17 ਜੂਨ ਤੱਕ ਹੀ ਲੂ ਦਾ ਯੈਲੋ ਅਲਰਟ ਹੈ।

ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 45.2 ਡਿਗਰੀ, ਲੁਧਿਆਣਾ ਵਿੱਚ 45.1 ਡਿਗਰੀ, ਪਟਿਆਲਾ ਵਿੱਚ 45.6, ਬਠਿੰਡਾ ਵਿੱਚ 47.0 ਡਿਗਰੀ, ਫਰੀਦਕੋਟ ਵਿੱਚ 46.1, ਫਤਿਹਗੜ੍ਹ ਸਾਹਿਬ ਵਿੱਚ 44.9, ਫ਼ਿਰੋਜ਼ਪੁਰ ਵਿੱਚ 44.3 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਜਲੰਧਰ 43.8, ਮੋਗਾ 43.7, ਮੋਹਾਲੀ 44.5, ਰੋਪੜ 43.6 ਅਤੇ ਰੂਪਨਗਰ 44.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਹਾਲਾਂਕਿ ਔਸਤ ਅਧਿਕਤਮ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...