May 31, 2026, 6:00 pm
----------- Advertisement -----------
HomeNewsBreaking Newsਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ, 13 ਸ਼ਹਿਰਾਂ...

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ, 13 ਸ਼ਹਿਰਾਂ ਦਾ ਤਾਪਮਾਨ 44 ਡਿਗਰੀ ਤੋਂ ਪਾਰ

Published on

----------- Advertisement -----------
  • 40KM/H ਦੀ ​​ਰਫ਼ਤਾਰ ਨਾਲ ਚੱਲਣਗੀਆਂ ਗਰਮ ਹਵਾਵਾਂ
  • 13 ਸ਼ਹਿਰਾਂ ਦਾ ਤਾਪਮਾਨ 44 ਤੋਂ ਪਾਰ, ਬਠਿੰਡਾ ਸਭ ਤੋਂ ਗਰਮ

ਚੰਡੀਗੜ੍ਹ, 18 ਜੂਨ 2024 – ਪੰਜਾਬ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਗਰਮੀ ਅਤੇ ਹੀਟ ਦਾ ਔਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਪੱਛਮੀ ਗੜਬੜੀ ਦੇ 19 ਤੋਂ 21 ਜੂਨ ਦੇ ਵਿਚਕਾਰ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ।

ਮੌਸਮ ਵਿਭਾਗ ਮੁਤਾਬਕ 24 ਘੰਟਿਆਂ ‘ਚ ਤਾਪਮਾਨ ‘ਚ -0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 6.8 ਡਿਗਰੀ ਜ਼ਿਆਦਾ ਹੈ। 24 ਘੰਟਿਆਂ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.8, ਲੁਧਿਆਣਾ 44.6, ਪਟਿਆਲਾ 45.4, ਪਠਾਨਕੋਟ 45.8, ਬਠਿੰਡਾ 45.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਗੁਰਦਾਸਪੁਰ ਵਿੱਚ 45.0, ਐਸਬੀਐਸ ਨਗਰ 43.3, ਫਰੀਦਕੋਟ 46.0, ਫਤਿਹਗੜ੍ਹ ਸਾਹਿਬ 43.9, ਫ਼ਿਰੋਜ਼ਪੁਰ 44.3, ਜਲੰਧਰ 43.3, ਲੁਧਿਆਣਾ 46.5, ਮੋਗਾ 44.1, ਮੁਹਾਲੀ 43.8 ਅਤੇ ਰੋਪੜ ਵਿੱਚ 43.5 ਡਿਗਰੀ ਰਿਹਾ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਹੀਟ ਵੇਵ ਅਤੇ ਗਰਮੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਮੋਹਾਲੀ ਅਤੇ ਮਾਲੇਕੋਟਲਾ ਲਈ ਯੈਲੋ ਅਲਰਟ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਤੱਕ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਜਦੋਂ ਕਿ ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ਵਿੱਚ ਤੇਜ਼ ਗਰਮੀ ਦੇ ਹਾਲਾਤ ਸਾਹਮਣੇ ਆਏ ਹਨ। ਪਠਾਨਕੋਟ, ਹਲਵਾਰਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦੱਸੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...