October 28, 2026, 8:12 pm
----------- Advertisement -----------
HomeNewsBreaking Newsਪੰਜਾਬ ਸਮੇਤ ਉੱਤਰੀ ਭਾਰਤ 'ਚ ਗਰਮੀ ਦਾ ਕਹਿਰ, ਇਨ੍ਹਾਂ ਸੂਬਿਆਂ 'ਚ ਹੋ...

ਪੰਜਾਬ ਸਮੇਤ ਉੱਤਰੀ ਭਾਰਤ ‘ਚ ਗਰਮੀ ਦਾ ਕਹਿਰ, ਇਨ੍ਹਾਂ ਸੂਬਿਆਂ ‘ਚ ਹੋ ਸਕਦੀ ਹੈ ਬਾਰਿਸ਼

Published on

----------- Advertisement -----------

ਨਵੀਂ ਦਿੱਲੀ, 2 ਮਾਰਚ 2022 – ਹੋਲੀ ਦੇ ਲੰਘਣ ਦੇ ਨਾਲ ਹੀ ਉੱਤਰੀ ਭਾਰਤ ਦੇ ਰਾਜਾਂ ਵਿੱਚ ਗਰਮੀ ਵਧਣ ਲੱਗੀ ਹੈ, ਪਿਛਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ, ਦਿੱਲੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਮਈ-ਜੂਨ ਦੀ ਗਰਮੀ ਮਾਰਚ ਮਹੀਨੇ ਵਿਚ ਹੀ ਪੈਣੀ ਸ਼ੁਰੂ ਹੋ ਗਈ ਹੈ।

ਪੰਜਾਬ, ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਹੋਰ ਰਾਜਾਂ ਵਿੱਚ ਤਾਪਮਾਨ ਬਹੁਤ ਵੱਧ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ‘ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਇਨ੍ਹਾਂ ਇਲਾਕਿਆਂ ‘ਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਦਿਨ ਵੇਲੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਗੁਜਰਾਤ ਦੇ ਅਹਿਮਦਾਬਾਦ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਰਹੇਗਾ।

ਪੰਜਾਬ, ਹਰਿਆਣਾ ਅਤੇ ਨਵੀ ਦਿੱਲੀ ਨੂੰ ਛੱਡ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅੰਡੇਮਾਨ ਅਤੇ ਨਿਕੋਬਾਰ ਵਿੱਚ ਮੀਂਹ ਪੈ ਸਕਦਾ ਹੈ। ਅਸਮਾਨੀ ਮੌਸਮ ਮੁਤਾਬਕ ਕੇਰਲ, ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...