June 10, 2026, 3:41 pm
----------- Advertisement -----------
HomeNewsBreaking Newsਅਬੋਹਰ ਦੇ ਸਰਕਾਰੀ ਹਸਪਤਾਲ 'ਚ ਬਣਿਆ ਹੀਟ ਵੇਵ ਵਾਰਡ, ਸਾਰੇ ਪ੍ਰਬੰਧ ਮੁਕੰਮਲ

ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਬਣਿਆ ਹੀਟ ਵੇਵ ਵਾਰਡ, ਸਾਰੇ ਪ੍ਰਬੰਧ ਮੁਕੰਮਲ

Published on

----------- Advertisement -----------

ਦਿਨੋਂ-ਦਿਨ ਵੱਧ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ ‘ਤੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ ਵਾਰਡ ਬਣਾਇਆ ਗਿਆ ਹੈ ਤਾਂ ਜੋ ਗਰਮੀ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ |

ਦੱਸ ਦਈਏ ਕਿ ਹਸਪਤਾਲ ਦੇ ਐਸ.ਐਮ.ਓ ਡਾ.ਨੀਰਜ ਗੁਪਤਾ ਅਤੇ ਸਹਾਇਕ ਐਸ.ਐਮ.ਓ ਡਾ.ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਹਸਪਤਾਲ ਦੇ ਕਮਰਾ ਨੰਬਰ 150 ਵਿੱਚ 5 ਬੈੱਡਾਂ ਦਾ ਇਹ ਵਾਰਡ ਬਣਾਇਆ ਗਿਆ ਹੈ। ਜਿਸ ਵਿੱਚ ਗਰਮੀ ਤੋਂ ਬਚਾਅ ਲਈ ਹਰ ਤਰ੍ਹਾਂ ਦਾ ਸਾਮਾਨ ਅਤੇ ਦਵਾਈਆਂ ਰੱਖੀਆਂ ਗਈਆਂ ਹਨ।

ਐਸਐਮਓ ਡਾ: ਨੀਰਜਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੁੱਕੜ ਦੇ ਹੁਕਮਾਂ ‘ਤੇ ਗਰਮੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਇਹ ਅਗਾਊਂ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਤਾਪਮਾਨ ਵੱਧ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਰਮ ਹਵਾ ਅਤੇ ਗਰਮੀ ਵੀ ਸਰੀਰ ਦਾ ਤਾਪਮਾਨ ਵਧਾਉਂਦੀ ਹੈ, ਜਿਸ ਨਾਲ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ।

ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਾਰਡ ਬਣਾਇਆ ਗਿਆ ਹੈ ਜਿੱਥੇ ਮਰੀਜ਼ ਦੇ ਆਉਣ ‘ਤੇ ਉਸ ਦਾ ਬੀਪੀ, ਤਾਪਮਾਨ ਅਤੇ ਆਕਸੀਜਨ ਲੈਵਲ ਚੈੱਕ ਕੀਤਾ ਜਾਵੇਗਾ। ਜੇਕਰ ਆਕਸੀਜਨ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਲਈ ਵੀ ਆਕਸੀਜਨ ਕੰਸੈਂਟਰੇਟਰ ਉਪਲਬਧ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਗਰਮੀਆਂ ਦੌਰਾਨ ਜੇਕਰ ਸੰਭਵ ਹੋਵੇ ਤਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਪੀਣ ਵਾਲੇ ਪਦਾਰਥਾਂ ਦਾ ਸੇਵਨ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...