September 11, 2026, 1:08 pm
----------- Advertisement -----------
HomeNewsBreaking Newsਪੰਜਾਬ ਸਮੇਤ ਇਨ੍ਹਾਂ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, IMD ਨੇ ਦਿੱਤੀ...

ਪੰਜਾਬ ਸਮੇਤ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ, IMD ਨੇ ਦਿੱਤੀ ਚੇਤਾਵਨੀ; ਜਾਣੋ ਆਪਣੇ ਸੂਬੇ ਦੇ ਮੌਸਮ ਦਾ ਹਾਲ

Published on

----------- Advertisement -----------

ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ ਅਤੇ ਭਾਰਤ ਮੌਸਮ ਵਿਭਾਗ (IMD) ਨੇ 17 ਅਕਤੂਬਰ ਤੱਕ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਉੱਤਰੀ ਭਾਰਤ ਤੋਂ ਇਲਾਵਾ ਦੱਖਣੀ ਭਾਰਤ ਦੇ ਵੀ ਕਈ ਰਾਜਾਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਵੀ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ ਅਤੇ ਬਰਫਬਾਰੀ ਸ਼ੁਰੂ ਹੋ ਗਈ ਹੈ। ਐਤਵਾਰ ਨੂੰ ਕੇਦਾਰਨਾਥ ਧਾਮ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ।
ਆਈਐਮਡੀ ਅਨੁਸਾਰ ਅੱਜ (16 ਅਕਤੂਬਰ) ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਦੱਖਣ ਭਾਰਤ ਵਿੱਚ ਬਾਰਿਸ਼ ਨੂੰ ਲੈ ਕੇ ਵੀ ਚੇਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ ਵਿੱਚ 17 ਅਕਤੂਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਸੋਮਵਾਰ (16 ਅਕਤੂਬਰ) ਨੂੰ ਦਿੱਲੀ ਵਿੱਚ ਹਲਕੀ ਬਾਰਿਸ਼/ਗਰਜ ਨਾਲ ਮੀਂਹ ਪੈਣ ਅਤੇ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 20 ਅਤੇ 32 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਕੇਦਾਰਨਾਥ ਸਮੇਤ ਆਸਪਾਸ ਦੀਆਂ ਉੱਚੀਆਂ ਪਹਾੜੀਆਂ ‘ਤੇ ਮੀਂਹ ਅਤੇ ਬਰਫਬਾਰੀ ਕਾਰਨ ਇਲਾਕੇ ‘ਚ ਠੰਡ ਵਧ ਗਈ ਹੈ। ਕੇਦਾਰਨਾਥ ‘ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਖਰਾਬ ਹੈ, ਜਿਸ ਕਾਰਨ ਠੰਡ ਵਧ ਗਈ ਹੈ। ਐਤਵਾਰ ਨੂੰ ਮੀਂਹ, ਗੜੇਮਾਰੀ ਅਤੇ ਫਿਰ ਹਲਕੀ ਬਰਫਬਾਰੀ ਕਾਰਨ ਕੇਦਾਰਪੁਰੀ ‘ਚ ਮੌਸਮ ਠੰਡਾ ਹੋ ਗਿਆ। ਹੇਠਲੇ ਇਲਾਕਿਆਂ ‘ਚ ਹਲਕੀ ਧੁੱਪ ਨਿਕਲੀ, ਜਦਕਿ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਬੂੰਦਾ-ਬਾਂਦੀ ਵੀ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...