May 1, 2026, 5:34 am
----------- Advertisement -----------
HomeNewsBreaking Newsਮਾਨ ਵੱਲੋਂ ਮਣੀਪੁਰ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ...

ਮਾਨ ਵੱਲੋਂ ਮਣੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

Published on

----------- Advertisement -----------
  • ਉੱਥੇ ਫਸੇ ਪੰਜਾਬੀ ਨੰਬਰ 9417936222 ਤੇ ਮੇਲ ਆਈ-ਡੀ sahotramanjeet@gmail.com ‘ਤੇ ਕਰ ਸਕਦੇ ਨੇ ਰਾਬਤਾ
  • ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇੱਕ ਨੌਜਵਾਨ ਦੀ ਹੋਈ ਵਾਪਸੀ

ਚੰਡੀਗੜ੍ਹ, 10 ਮਈ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਮਣੀਪੁਰ ਤੋਂ ਸੁਰੱਖਿਅਤ ਕੱਢਿਆ ਗਿਆ।

ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ ਜੋ ਮਨੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈਡੀ sahotramanjeet@gmail.com ‘ਤੇ ਸੰਪਰਕ ਕਰ ਸਕਦੇ ਹਨ। ਮਨੀਪੁਰ ਵਿੱਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਨਾਜ਼ੁਕ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਨੀਪੁਰ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਨੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...