September 10, 2026, 1:09 pm
----------- Advertisement -----------
HomeNewsLatest Newsਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ

Published on

----------- Advertisement -----------

ਚੰਡੀਗੜ੍ਹ, 10 ਜੂਨ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ ਅੱਜ (10 ਜੂਨ) ਤੋਂ ਪੰਜਾਬ ਦੇ ਲਗਭਗ 14 ਲੱਖ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈਪੀ.ਐਸ.ਪੀ.ਸੀ.ਐਲ ਨੇ ਪੀਕ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਝੋਨੇ ਦੇ ਸੀਜ਼ਨ ਦੌਰਾਨ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ ਸੂਬੇ ਭਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਬਿਜਲੀ ਸਪਲਾਈ ਦੀ ਸਥਿਤੀ ਸਬੰਧੀ ਅਪਡੇਟ ਲਈ ਜ਼ੋਨਲ ਪੱਧਰ ‘ਤੇ ਅਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਪਤਕਾਰਾਂ ਦੀ ਸਹੂਲਤ ਲਈ ਇਨ੍ਹਾਂ ਕੇਂਦਰਾਂ ਦੇ ਹੈਲਪਲਾਈਨ ਨੰਬਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਲਈ ਹੈਲਪਲਾਈਨ ਨੰਬਰ 0183-2212425, 96461-82959, ਉੱਤਰੀ ਜ਼ੋਨ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) ਲਈ 96461-16679, 9646114414, 0181-2220924, ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਲਈ 96461-48833, 96461-46400, ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਮੋਗਾ, ਮਾਨਸਾ, ਫਾਜ਼ਿਲਕਾ) ਲਈ 96466-96300, 96461-85267, ਕੇਂਦਰੀ ਜ਼ੋਨ (ਲੁਧਿਆਣਾ, ਖੰਨਾ, ਫਤਹਿਗੜ੍ਹ ਸਾਹਿਬ) ਲਈ 96461-22070, 96461-22158 ਅਤੇ ਪੀ.ਐਸ.ਪੀ.ਸੀ.ਐਲ. ਹੈੱਡਕੁਆਰਟਰ ਪਟਿਆਲਾ ਵਿਖੇ ਸੈਂਟਰਲਾਈਜ਼ਡ ਸ਼ਿਕਾਇਤ ਕੇਂਦਰ ਲਈ 96461-06835, 96461-06836 ਹੈ। ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਹੁਣ ਪੀ.ਐਸ.ਪੀ.ਸੀ.ਐਲ. ਦੇ ਖਪਤਕਾਰ ਪੀ.ਐਸ.ਪੀ.ਸੀ.ਐਲ. ਦੇ ਟੋਲ ਫਰੀ ਨੰਬਰ 1800-180-1512 ‘ਤੇ ਮਿਸ ਕਾਲ ਦੇ ਕੇ ਜਾਂ 9646101912 ‘ਤੇ ਵਟਸਐਪ ਮੈਸੇਜ ਭੇਜ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫ਼ੋਨ ਨੰਬਰਾਂ ਤੋਂ ਇਲਾਵਾ ਖਪਤਕਾਰ ਫ਼ੋਨ ਨੰਬਰ 1912 ਜ਼ਰੀਏ SMS ਜਾਂ ਫ਼ੋਨ ਕਾਲ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...