November 10, 2026, 5:32 am
----------- Advertisement -----------
HomeNewsBreaking Newsਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ 'ਚ...

ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ: ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ੍ਹ 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨਿਆ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਹੁਣ ਪੰਜਾਬ ਸਰਕਾਰ ਇੱਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕਰੇਗੀ। ਇਹ ਜਾਣਕਾਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਵਾਰਤਾ ਦੌਰਾਨ ਸਾਂਝੀ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸਾਲ ਭਰ ਵਿਰਾਸਤੀ ਮੇਲਿਆਂ ਅਤੇ ਤਿਉਹਾਰਾਂ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ ‘ਚ ਨਵੀਂ ਪਹਿਲਕਦਮੀਆਂ ਉਲੀਕਿਆਂ ਗਈਆਂ ਹਨ।

ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਸਾਲ ਭਰ 22 ਮੇਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਫੈਸਟੀਵਲ, ਫਿਰੋਜ਼ਪੁਰ ਵਿਖੇ ਬਸੰਤ ਫੈਸਟੀਵਲ, ਜਨਵਰੀ ਵਿਚ ਕਪੂਰਥਲਾ ਹੈਰੀਟੇਜ ਫੈਸਟੀਵਲ ਹੋਵੇਗਾ । ਇਸ ਤੋਂ ਇਲਾਵਾ ਤੋਂ ਲੁਧਿਆਣਾ ਵਿਖੇ ਕਿਲਾ ਰਾਏਪੁਰ ਦਿਹਾਤੀ ਓਲੰਪਿਕ ਹੋਵੇਗਾ। ਉਨ੍ਹਾ ਕਿਹਾ ਕਿ ਬਠਿੰਡਾ ‘ਚ ਵਿਰਾਸਤੀ ਮੇਲਾ ਅਤੇ ਵਿਸਾਖੀ ਮੇਲਾ, ਮਾਰਚ ‘ਚ ਪਟਿਆਲਾ ‘ਚ ਹੈਰੀਟੇਜ ਫੈਸਟੀਵਲ, ਮਾਰਚ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੋਹਲਾ, ਅਗਸਤ ਵਿੱਚ ਸੰਗਰੂਰ ਵਿਖੇ ਤੀਆਂ ਦਾ ਮੇਲਾ, ਸਤੰਬਰ ਵਿੱਚ ਐਸ.ਬੀ.ਐਸ.ਨਗਰ ਵਿਖੇ ਇੰਨਕਲਾਬ ਫੈਸਟੀਵਲ, ਮਾਨਸਾ ਵਿਖੇ ਮਾਲਵਾ ਦੇ ਸੱਭਿਆਚਾਰ ਅਤੇ ਪਕਵਾਨਾਂ ਨੂੰ ਉਜਾਗਰ ਕਰਨ ਵਾਲਾ ਦੂਨ ਫੈਸਟੀਵਲ, ਫਾਜ਼ਿਲਕਾ ਵਿਖੇ ਪੰਜਾਬ ਹੈਂਡੀਕਰਾਫਟ ਫੈਸਟੀਵਲ, ਨਵੰਬਰ ਵਿੱਚ ਜਲੰਧਰ ਵਿਖੇ ਘੋੜਸਵਾਰ ਮੇਲਾ, ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ, ਪਠਾਨਕੋਟ ਵਿਖੇ ਦਰਿਆਵਾਂ ਦਾ ਮੇਲਾ, ਮਾਲੇਰਕੋਟਲਾ ਵਿਖੇ ਸੂਫੀ ਫੈਸਟੀਵਲ ਆਦਿ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਉਜਾਗਰ ਕਰਨਗੇ ।

ਮੰਤਰੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਨਿਹੰਗ ਓਲੰਪਿਕ’ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਰਨਤਾਰਨ ‘ਚ ਦਾਰਾ ਸਿੰਘ ਛਿੰਝ ਓਲੰਪਿਕ ਦੀ ਸਰੂਆਤ ਹੋਵੇਗੀ ਜਿਸ ਵਿੱਚ ਜੇਤੂ ਨੂੰ ਸੂਬਾ ਸਰਕਾਰ ਵੱਲੋ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਖਿਤਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਪੜ ਅਤੇ ਪਠਾਨਕੋਟ ਵਿੱਚ ਸਾਲਾਨਾ ਐਡਵੇਂਚਰ ਸਪੋਰਟਸ ਵੀ ਸ਼ੁਰੂ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਗੁਰਦਾਸਪੁਰ ਵਿੱਚ ਪਹਿਲਾ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ ਸ਼ੂਰੂ ਕੀਤਾ ਜਾਵੇਗਾ ਜੋਕਿ ਪੰਜਾਬੀਆਂ ਦੀ ਬਹਾਦਰੀ ਨੂੰ ਉਜਾਗਰ ਕਰੇਗਾ। ਮੰਤਰੀ ਨੇ ਦੱਸਿਆ ਕਿ ਜਨਵਰੀ ਵਿਚ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਤਿਉਹਾਰ ਹੋਵੇਗਾ ਜਿਸ ਵਿਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਜਿਸ ਵਿੱਚ ਉੱਘੇ ਨਾਵਲਕਾਰ ਅਤੇ ਕਵੀ ਹਿੱਸਾ ਲੈਣਗੇ। ਪੰਜਾਬ ਦੇ ਸੁਆਦਲੇ ਪਕਵਾਨ ਮੁਕਾਬਲੇ ਕਰਵਾਏ ਜਾਣਗੇ। ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਪੰਜਾਬ ਦੀ ਕਲਾ ਅਤੇ ਸ਼ਿਲਪਕਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਹਾਲੀ ਵਿਖੇ ਸੈਰ ਸਪਾਟਾ ਸੰਮੇਲਨ ਅਤੇ ਪੰਜਾਬ ਟਰੈਵਲ ਮਾਰਟ ਆਯੋਜਿਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...