September 19, 2026, 7:03 pm
----------- Advertisement -----------
HomeNewsBreaking Newsਅੰਮ੍ਰਿਤਸਰ: ਪੀਲੇ ਰੰਗ ਦੀ ਟੇਪ ਲਾ ਖੇਤਾਂ 'ਚ ਸੁੱਟੀ 3.50 ਕਰੋੜ ਦੀ...

ਅੰਮ੍ਰਿਤਸਰ: ਪੀਲੇ ਰੰਗ ਦੀ ਟੇਪ ਲਾ ਖੇਤਾਂ ‘ਚ ਸੁੱਟੀ 3.50 ਕਰੋੜ ਦੀ ਹੈਰੋਇਨ ਬਰਾਮਦ

Published on

----------- Advertisement -----------

ਅੰਮ੍ਰਿਤਸਰ, 7 ਮਈ 2022 – ਪਾਕਿਸਤਾਨ ਦੇ ਤਸਕਰ ਭਾਰਤ ‘ਚ ਹੈਰੋਇਨ ਦੀਆਂ ਖੇਪਾਂ ਭੇਜਣ ਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ। ਭਾਰਤੀ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੀ ਗਈ 3.50 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਇਹ ਖੇਪ ਭਾਰਤੀ ਸਰਹੱਦ ਵਿੱਚ ਕੰਡਿਆਲੀ ਤਾਰ ਦੇ ਸਾਹਮਣੇ ਭਾਰਤੀ ਕਿਸਾਨਾਂ ਦੇ ਖੇਤਾਂ ਵਿੱਚ ਸੁੱਟੀ ਗਈ ਸੀ।

ਬੀਐਸਐਫ ਨੇ ਇਹ ਖੇਪ ਅੰਮ੍ਰਿਤਸਰ ਸੈਕਟਰ ਤੋਂ ਜ਼ਬਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਵੱਲੋਂ ਸੁਰੱਖਿਆ ਲਈ ਲਗਾਈ ਗਈ ਵਾੜ ਦੇ ਸਾਹਮਣੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿੱਚੋਂ ਪੀਲੇ ਰੰਗ ਦੇ ਪੈਕਟ ਮਿਲੇ ਹਨ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਪੈਕਟ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜਾਂਚ ਵਿਚ ਪਤਾ ਲੱਗਾ ਕਿ ਇਸ ਵਿਚ ਹੈਰੋਇਨ ਸੀ।

ਇਸ ਖੇਪ ਨੂੰ ਪੀਲੀ ਟੇਪ ਲਾ ਖੇਤਾਂ ਵਿੱਚ ਸੁੱਟ ਦਿੱਤਾ ਗਿਆ ਸੀ, ਤਾਂ ਜੋ ਖੇਤਾਂ ਵਿੱਚ ਪਈ ਪਰਾਲੀ ਦੇ ਵਿਚਕਾਰ ਇਸ ਨੂੰ ਬੀਐਸਐਫ ਦੀ ਨਜ਼ਰ ਤੋਂ ਦੂਰ ਰੱਖਿਆ ਜਾ ਸਕੇ। ਬੀਐਸਐਫ ਜਵਾਨਾਂ ਨੇ ਜਦੋਂ ਪੈਕਟ ਦਾ ਵਜ਼ਨ ਕੀਤਾ ਤਾਂ ਇਹ 510 ਗ੍ਰਾਮ ਪਾਇਆ ਗਿਆ। ਇਸ ਦੀ ਅੰਤਰਰਾਸ਼ਟਰੀ ਕੀਮਤ 3.50 ਕਰੋੜ ਰੁਪਏ ਦੱਸੀ ਗਈ ਹੈ। ਫਿਲਹਾਲ ਬੀਐਸਐਫ ਨੇ ਖੇਪ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...