October 8, 2026, 9:21 am
----------- Advertisement -----------
HomeNewsLatest Newsਐਚ.ਐਫ ਸੁਪਰ ਸਟੋਰ ਦੇ ਮਾਲਕ ਨੂੰ ਗੈਰਮਿਆਰੀ ਘਿਓ ਸਬੰਧੀ ਜੁਰਮਾਨਾ

ਐਚ.ਐਫ ਸੁਪਰ ਸਟੋਰ ਦੇ ਮਾਲਕ ਨੂੰ ਗੈਰਮਿਆਰੀ ਘਿਓ ਸਬੰਧੀ ਜੁਰਮਾਨਾ

Published on

----------- Advertisement -----------

ਐੱਸ.ਏ.ਐੱਸ. ਨਗਰ, 02 ਮਈ : ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਗੈਰਮਿਆਰੀ/ ਮਿਸਬ੍ਰਾਂਡਿਡ ਘਿਓ ਸਬੰਧੀ ਐਚ.ਐਫ. ਸੁਪਰ ਸਟੋਰ, ਫੇਜ਼ 7 ਦੇ ਮਾਲਕ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੋ ਵੀ ਕੋਈ ਖ਼ੁਰਾਕ ਪਦਾਰਥਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਚ.ਐਫ. ਸੁਪਰ ਸਟੋਰ ਦੀ ਚੈਕਿੰਗ ਕੀਤੀ ਗਈ। ਜਿਥੇ ਦੋਸ਼ੀ ਹਾਜ਼ਰ ਸੀ ਤੇ ਉੱਥੋਂ ਗੈਰ ਮਿਆਰੀ ਘਿਓ ਪ੍ਰਾਪਤ ਹੋਇਆ ਜੋ ਕਿ ਮਨੁੱਖੀ ਖਪਤ ਸੇਲ ਕਰਨ ਦੇ ਮੰਤਵ ਲਈ ਸੀ।

ਇਸ ਬਾਬਤ ਖ਼ੁਰਾਕ ਸੁਰੱਖਿਆ ਅਫਸਰ, ਦਫ਼ਤਰ ਸਿਵਲ ਸਰਜਨ, ਐੱਸ.ਏ.ਐੱਸ ਨਗਰ, ਰਾਜਦੀਪ ਕੌਰ ਵਲੋਂ ਪ੍ਰਾਪਤ ਸ਼ਿਕਾਇਤ ਮੁਤਾਬਕ 15.06.2022 ਨੂੰ ਉਪਰੋਕਤ ਵਪਾਰਕ ਇਕਾਈ ਦੀ ਚੈਕਿੰਗ ਕੀਤੀ ਗਈ। ਉੱਥੋਂ ਘਿਓ, ਜੋ ਕਿ ਰੈਫਰੀਜਿਰੇਟਰ ਵਿੱਚ ਰੱਖਿਆ ਹੋਇਆ ਸੀ, ਦੇ 10 ਜਾਰ ਪ੍ਰਾਪਤ ਹੋਏ ਜੋ ਕਿ ਮਨੁੱਖੀ ਖਪਤ ਸੇਲ ਕਰਨ ਦੇ ਮੰਤਵ ਲਈ ਸਨ।

ਘਿਓ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ ਤੇ ਰਿਪੋਰਟ ਦੋਸ਼ੀ ਖਿਲਾਫ ਕਾਰਵਾਈ ਕਰਨ ਲਈ ਪ੍ਰਾਪਤ ਹੋਈ। ਇਸ ਸਬੰਧ ਵਿੱਚ ਦੋਸ਼ੀ ਨੇ ਆਪਣਾ ਕਸੂਰ ਮੰਨਦੇ ਹੋਏ ਕਿਹਾ ਕਿ ਉਹ ਮੁੜ ਤੋਂ ਇਹ ਗਲਤੀ ਨਹੀਂ ਕਰੇਗਾ। ਸਾਰੇ ਤਥਾਂ ਨੂੰ ਵਾਚਣ ਉਪਰੰਤ ਇਹ ਫੈਸਲਾ ਲਿਆ ਗਿਆ ਕਿ ਦੋਸ਼ੀ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਦੀ ਧਾਰਾ 26 ਦੀ ਉਲੰਘਣਾ ਕੀਤੀ ਗਈ ਹੈ, ਕਿਉਂਕਿ ਇਹ ਮਾਮਲਾ ਸਿੱਧੇ ਤੌਰ ‘ਤੇ ਜਨਹਿਤ ਨਾਲ ਸਬੰਧਤ ਹੈ, ਇਸ ਲਈ ਦੋਸ਼ੀ ਨੂੰ ਉਕਤ ਐਕਟ ਤਹਿਤ ਦਸ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...