October 8, 2026, 10:17 am
----------- Advertisement -----------
HomeNewsLatest Newsਪਟਿਆਲਾ ਲੋਕ ਸਭਾ ਹਲਕੇ ਵਿੱਚ ਅੱਜ ਰਾਤ ਹਾਈਟੈਕ ਡਰੋਨਾਂ ਨਾਲ ਕੀਤੀ ਜਾਵੇਗੀ...

ਪਟਿਆਲਾ ਲੋਕ ਸਭਾ ਹਲਕੇ ਵਿੱਚ ਅੱਜ ਰਾਤ ਹਾਈਟੈਕ ਡਰੋਨਾਂ ਨਾਲ ਕੀਤੀ ਜਾਵੇਗੀ ਨਿਗਰਾਨੀ

Published on

----------- Advertisement -----------

ਪਟਿਆਲਾ, 31 ਮਈ: ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ 1 ਜੂਨ ਨੂੰ ਵੋਟਾਂ ਤੋਂ ਪਹਿਲਾਂ ਸਾਰੇ ਹਲਕਿਆਂ ਵਿੱਚ 31 ਮਈ ਦੀ ਰਾਤ ਨੂੰ ਸ਼ਰਾਬ ਤੇ ਨਸ਼ੇ ਆਦਿ ਵੰਡਣ ਦੇ ਮਾਮਲਿਆਂ ਉਤੇ ਹਾਈਟੈਕ ਡਰੋਨਾਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਉਚੇਚੇ ਪ੍ਰਬੰਧ ਕੀਤੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 29 ਪੋਲਿੰਗ ਸਟੇਸ਼ਨ ਖਰਚਾ ਸੰਵੇਦਨਸ਼ੀਲ ਪਾਕੇਟਸ ਵਜੋਂ ਪਛਾਣ ਕੀਤੇ ਗਏ ਹਨ, ਜੋ ਕਿ ਨਾਭਾ, ਰਾਜਪੁਰਾ, ਘਨੌਰ, ਸਨੌਰ, ਪਟਿਆਲਾ ਸ਼ਹਿਰੀ, ਸਮਾਣਾ ਅਤੇ ਸ਼ੁਤਰਾਣਾ ਵਿੱਚ ਪੈਂਦੇ ਹਨ, ਇਨ੍ਹਾਂ ਖੇਤਰਾਂ ਦੀ ਫੁਟੇਜ ਰਿਕਾਰਡ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਟੀਮਾਂ ਡਰੋਨ/ਯੂ.ਏ.ਵੀ. ਦੀ ਵਰਤੋਂ ਕਰ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਤਰਾਂ ਵਿੱਚ ਸਹਾਇਕ ਖ਼ਰਚਾ ਆਬਜ਼ਰਵਰ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ।

ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੇ ਤੇ ਮੁਫ਼ਤ ਦੀਆਂ ਹੋਰ ਵਸਤਾਂ ਨਹੀਂ ਵੰਡਣ ਦਿੱਤੀਆਂ ਜਾਣਗੀਆਂ।ਇਸ ਲਈ ਇਹ ਡਰੋਨ ਪਛਾਣ ਕੀਤੇ ਪੋਲਿੰਗ ਸਟੇਸ਼ਨਾਂ ‘ਤੇ ਸਖ਼ਤ ਨਿਗਰਾਨੀ ਕਰਨਗੇ ਅਤੇ ਜਿੱਥੇ ਕਿਤੇ ਕੋਈ ਸ਼ੱਕੀ ਗਤੀਵਿੱਧੀ ਪਾਈ ਗਈ, ਉਥੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਜ਼ਿਲ੍ਹੇ ਵਿੱਚ ਅਮਨ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖੇ, ਇਸ ਲਈ ਨਿਰਵਿਘਨ ਅਤੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਅਤੇ ਸੀ.ਏ.ਪੀ.ਐਫ. ਕਰਮਚਾਰੀਆਂ ਨੂੰ ਤਾਇਨਾਤ ਕਰਨ ਤੋਂ ਇਲਾਵਾ, ਡਰੋਨ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਨੂੰ ਪ੍ਰਕਿਰਿਆ ਵਿੱਚ ਵਿਘਨ ਪਾਉਣ ਤੋਂ ਰੋਕਣ ਵਿੱਚ ਮਦਦ ਕਰਨਗੇ।

ਸ਼ਰਾਬ ਅਤੇ ਲੋਕਾਂ ਨੂੰ ਮੁਫਤ ਵਸਤੂਆਂ ਦੀ ਵੰਡ ਨੂੰ ਰੋਕਣਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ “ਅਸੀਂ ਸੰਵੇਦਨਸ਼ੀਲ ਖੇਤਰਾਂ ਵਿੱਚ ਰਾਤ ਦੀ ਨਿਗਰਾਨੀ ਲਈ ਡਰੋਨ ਦੀ ਵਰਤੋਂ ਕਰ ਰਹੇ ਹਾਂ, ਖਾਸ ਤੌਰ ‘ਤੇ ਜਿੱਥੇ ਸਾਨੂੰ ਸੰਭਾਵਿਤ ਸ਼ਰਾਬ ਜਾਂ ਨਕਦੀ ਦੀ ਆਵਾਜਾਈ ਬਾਰੇ ਜਾਣਕਾਰੀ ਮਿਲੀ ਹੈ। ਇਨ੍ਹਾਂ ਅਭਿਆਸਾਂ ਨੂੰ ਰੋਕਣ ਲਈ, ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਖੇਤਰਾਂ ‘ਤੇ ਸਖਤੀ ਨਾਲ ਨਿਗਰਾਨੀ ਕਰ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਵੋਟਰਾਂ ਨੂੰ ਭਰੋਸਾ ਦਿਵਾਇਆ ਕਿ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਉਪਾਅ ਲਾਗੂ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...