November 14, 2026, 3:33 pm
----------- Advertisement -----------
HomeNewsBreaking NewsPGI  'ਚ ਖਾਲੀ ਅਸਾਮੀਆਂ ਨੂੰ ਲੈ ਕੇ ਹਾਈਕੋਰਟ ਨੇ ਜਤਾਈ ਚਿੰਤਾ, ਅਗਲੇਰੀ...

PGI  ‘ਚ ਖਾਲੀ ਅਸਾਮੀਆਂ ਨੂੰ ਲੈ ਕੇ ਹਾਈਕੋਰਟ ਨੇ ਜਤਾਈ ਚਿੰਤਾ, ਅਗਲੇਰੀ ਯੋਜਨਾਵਾਂ ਰਿਪੋਰਟ ਜਾਰੀ ਕਰਨ ਦੇ ਦਿੱਤੇ ਹੁਕਮ

Published on

----------- Advertisement -----------

ਚੰਡੀਗੜ੍ਹ PGI ਵਿੱਚ ਅਧਿਆਪਕਾਂ ਅਤੇ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਦੀ ਭਰਤੀ ਨੂੰ ਲੈ ਕੇ ਨੋਟਿਸ ‘ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ PGI ਦੇਸ਼ ਦਾ ਪ੍ਰਮੁੱਖ ਮੈਡੀਕਲ ਇੰਸਟੀਚਿਊਟ ਹੈ। ਅਜਿਹੇ ਅਦਾਰਿਆਂ ਵਿੱਚ ਅਧਿਆਪਕਾਂ ਅਤੇ ਡਾਕਟਰਾਂ ਦੀਆਂ ਅਸਾਮੀਆਂ ਦਾ ਖ਼ਾਲੀ ਹੋਣਾ ਚਿੰਤਾ ਦਾ ਵਿਸ਼ਾ ਹੈ। ਹਾਈ ਕੋਰਟ ਨੇ PGI ਨੂੰ ਅਗਲੇਰੀ ਯੋਜਨਾਵਾਂ ਅਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਹਨ। 

PGI ਵੱਲੋਂ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਦਰਜ ਕਰਵਾਏ ਬਿਆਨਾਂ ਅਨੁਸਾਰ 732 ਡਾਕਟਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਇਨ੍ਹਾਂ ਵਿੱਚੋਂ 166 ਅਸਾਮੀਆਂ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। PGI ਨੇ ਹਾਈ ਕੋਰਟ ਨੂੰ ਇਹ ਵੀ ਦੱਸਿਆ ਕਿ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਇੱਥੇ ਪਾਰਕਿੰਗ ਦੀ ਵੱਡੀ ਸਮੱਸਿਆ ਪੈਦਾ ਹੋ ਰਹੀ ਹੈ। PGI ਵਿੱਚ ਵਾਹਨਾਂ ਦੀ ਵਧਦੀ ਗਿਣਤੀ ਕਾਰਨ ਨਵੀਂ ਓਪੀਡੀ ਦੇ ਸਾਹਮਣੇ ਪੰਜ ਮੰਜ਼ਿਲਾ ਪਾਰਕਿੰਗ ਬਣਾਈ ਗਈ ਹੈ।

 PGI ਦੀ ਓਪੀਡੀ ਮੁਤਾਬਕ ਇਹ ਪਾਰਕਿੰਗ ਘੱਟ ਹੈ, ਇਸ ਲਈ ਫਿਲਹਾਲ ਨਵੀਂ ਪਾਰਕਿੰਗ ਬਣਾਈ ਜਾ ਰਹੀ ਹੈ। ਉਸ ਤੋਂ ਬਾਅਦ ਇੱਥੇ ਪਾਰਕਿੰਗ ਦੀ ਸਹੂਲਤ ਵਧਾਈ ਜਾਵੇਗੀ।

ਚੰਡੀਗੜ੍ਹ PGI ਵਿੱਚ ਚੰਡੀਗੜ੍ਹ ਤੋਂ ਇਲਾਵਾ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਅਤੇ ਹਿਮਾਚਲ ਵਰਗੇ ਰਾਜਾਂ ਤੋਂ ਮਰੀਜ਼ ਆਉਂਦੇ ਹਨ। ਜਿਸ ਕਾਰਨ ਇੱਥੇ ਪਾਰਕਿੰਗ ਦੀ ਸਮੱਸਿਆ ਹੈ। ਇਸ ਦੇ ਲਈ PGI ਪ੍ਰਸ਼ਾਸਨ ਵੱਲੋਂ ਬੇਸਮੈਂਟ ਪਾਰਕਿੰਗ ਤਿਆਰ ਕੀਤੀ ਜਾ ਰਹੀ ਹੈ। ਇਸ ਦਾ ਕੰਮ ਚੱਲ ਰਿਹਾ ਹੈ। ਇਸ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...