June 12, 2026, 11:44 pm
----------- Advertisement -----------
HomeNewsLatest Newsਪਤੀ ਨੂੰ ਮਾਪਿਆਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਨ ਵਾਲੀ ਪਤਨੀ 'ਬੇਰਹਿਮ'...

ਪਤੀ ਨੂੰ ਮਾਪਿਆਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਨ ਵਾਲੀ ਪਤਨੀ ‘ਬੇਰਹਿਮ’ ਸਾਬਿਤ, ਹਾਈਕੋਰਟ ਨੇ ਤਲਾਕ ਦੇ ਹੁਕਮ ‘ਤੇ ਲਾਈ ਮੋਹਰ, ਜਾਣੋ ਪੂਰਾ ਮਾਮਲਾ

Published on

----------- Advertisement -----------

ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਕੇਸ ਵਿੱਚ ਪਤੀ ਨੂੰ ਮਾਪਿਆਂ ਤੋਂ ਵੱਖ ਕਰਨ ਦੀ ਕੋਸ਼ਿਸ਼ ਕਰਨ ਨੂੰ ਪਤਨੀ ਦੀ ਬੇਰਹਿਮੀ ਕਰਾਰ ਦਿੱਤਾ ਹੈ ਅਤੇ ਤਲਾਕ ਦੇ ਹੁਕਮ ‘ਤੇ ਮੋਹਰ ਲਗਾ ਦਿੱਤੀ ਹੈ। ਦੱਸ ਦਈਏ ਕਿ ਪਟੀਸ਼ਨ ਦਾਇਰ ਕਰਦੇ ਹੋਏ ਪਤਨੀ ਨੇ ਕਿਹਾ ਕਿ ਉਸ ਦਾ ਵਿਆਹ 1990 ‘ਚ ਹੋਇਆ ਸੀ। ਉਸ ਦੇ ਪਤੀ ਨੇ ਜਲੰਧਰ ਦੀ ਫੈਮਿਲੀ ਕੋਰਟ ਵਿੱਚ ਤਲਾਕ ਲਈ ਪਟੀਸ਼ਨ ਦਾਇਰ ਕੀਤੀ ਸੀ। ਉਸ ਪਟੀਸ਼ਨ ਵਿੱਚ ਪਤੀ ਨੇ ਦੱਸਿਆ ਸੀ ਕਿ ਉਹ ਇੱਕ ਡਾਕਟਰ ਹੈ ਅਤੇ ਕਲੀਨਿਕ ਚਲਾਉਂਦਾ ਹੈ। ਵਿਆਹ ਤੋਂ ਬਾਅਦ ਪਤਨੀ ਆਪਣੇ ਪੇਕੇ ਘਰ ਚਲੀ ਗਈ ਅਤੇ ਉੱਥੇ ਬੱਚੇ ਨੂੰ ਜਨਮ ਦਿੱਤਾ।
ਜਦ ਪਤੀ ਆਪਣੀ ਪਤਨੀ ਅਤੇ ਬੱਚੇ ਨੂੰ ਲੈਣ ਜਲੰਧਰ ਗਿਆ ਪਰ ਪਤਨੀ ਅਤੇ ਉਸਦੇ ਮਾਤਾ-ਪਿਤਾ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਪਤਨੀ ਨੇ ਸਿੱਧਾ ਕਿਹਾ ਕਿ ਪਤੀ ਆਪਣਾ ਊਨਾ ਦਾ ਕਲੀਨਿਕ ਬੰਦ ਕਰਕੇ ਜਲੰਧਰ ਵਿੱਚ ਪ੍ਰੈਕਟਿਸ ਸ਼ੁਰੂ ਕਰ ਦੇਵੇ। ਪਤਨੀ ਨੇ ਕਿਹਾ ਕਿ ਉਹ ਸਾਂਝੇ ਪਰਿਵਾਰ ਵਿੱਚ ਨਹੀਂ ਰਹਿ ਸਕਦੀ।
ਜਦੋਂ ਪਟੀਸ਼ਨਰ ਨੇ ਇਨਕਾਰ ਕਰ ਦਿੱਤਾ ਤਾਂ ਪਤਨੀ ਨੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾ ਦਿੱਤਾ। ਹਾਲਾਂਕਿ ਬਾਅਦ ਵਿੱਚ ਸਮਝੌਤਾ ਹੋ ਗਿਆ। ਇਸ ਤੋਂ ਬਾਅਦ ਵੀ ਕਈ ਵਾਰ ਰਿਸ਼ਤਿਆਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਫਾਇਦਾ ਨਹੀਂ ਹੋਇਆ। ਫਿਰ ਪਤੀ ਨੇ ਊਨਾ ‘ਚ ਤਲਾਕ ਦੀ ਪਟੀਸ਼ਨ ਦਾਇਰ ਕੀਤੀ। ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਤਨੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਪਤੀ ਨੇ ਬਿਨਾਂ ਤਲਾਕ ਦੇ ਅਨਿਲ ਕੁਮਾਰੀ ਨਾਂ ਦੀ ਔਰਤ ਨਾਲ ਵਿਆਹ ਕਰ ਲਿਆ ਹੈ। ਇਸ ਮਾਮਲੇ ਵਿੱਚ ਪਤੀ ਨੂੰ ਇੱਕ ਮਹੀਨਾ ਜੇਲ੍ਹ ਕੱਟਣੀ ਪਈ ਸੀ। ਬਾਅਦ ਵਿੱਚ ਉਹ ਬੇਕਸੂਰ ਸਾਬਤ ਹੋਇਆ।
ਜਲੰਧਰ ਦੀ ਫੈਮਿਲੀ ਕੋਰਟ ਨੇ ਇਸ ਮਾਮਲੇ ‘ਚ ਪਤੀ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਤਲਾਕ ਦੇ ਹੁਕਮ ਦਿੱਤੇ ਸਨ। ਇਸ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਪਤਨੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਕਿਹਾ ਕਿ ਪਤਨੀ ਨੇ ਪਤੀ ਨੂੰ ਮਾਪਿਆਂ ਤੋਂ ਵੱਖ ਕਰਨ ਦੀ ਕੋਸ਼ਿਸ਼ ਕੀਤੀ। ਨਾਲ ਹੀ ਉਸ ਦੀ ਸ਼ਿਕਾਇਤ ਕਾਰਨ ਪਤੀ ਨੂੰ ਜੇਲ੍ਹ ਵੀ ਜਾਣਾ ਪਿਆ। ਇਸ ਤਰ੍ਹਾਂ, ਇਹ ਬੇਰਹਿਮੀ ਦੇ ਬਰਾਬਰ ਹੈ ਅਤੇ ਪਤੀ ਤਲਾਕ ਦਾ ਹੱਕਦਾਰ ਹੈ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਪਤਨੀ ਦੀ ਅਪੀਲ ਖਾਰਜ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...