August 8, 2026, 8:18 pm
----------- Advertisement -----------
HomeNewsLatest Newsਹਾਈਕੋਰਟ ਨੇ ਸਾਂਸਦ ਅੰਮ੍ਰਿਤਪਾਲ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦਾਇਰ ਕਰਨਾ...

ਹਾਈਕੋਰਟ ਨੇ ਸਾਂਸਦ ਅੰਮ੍ਰਿਤਪਾਲ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦਾਇਰ ਕਰਨਾ ਪਵੇਗਾ ਜਵਾਬ

Published on

----------- Advertisement -----------

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਪਿਛਲੀ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਰੇ ਉਮੀਦਵਾਰਾਂ ਨੂੰ ਧਿਰ ਬਣਾਇਆ ਸੀ। ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪਟੀਸ਼ਨਰ ਨੇ 24 ਉਮੀਦਵਾਰਾਂ ਦੀ ਸੂਚੀ ਸੌਂਪੀ ਸੀ।

ਦੱਸਈਏ ਕਿ ਵਿਕਰਮ ਸਿੰਘ ਨੇ ਆਪਣੀ ਪਟੀਸ਼ਨ ‘ਚ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਅੰਮ੍ਰਿਤਪਾਲ ਵੀ ਇਸੇ ਸੀਟ ਤੋਂ ਉਮੀਦਵਾਰ ਸੀ। ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਹੋਣੀ ਚਾਹੀਦੀ ਹੈ ਕਿਉਂਕਿ ਉਸ ਨੇ ਨਾਮਜ਼ਦਗੀ ਪੱਤਰ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣਾਂ ‘ਤੇ ਹੋਏ ਖਰਚ ਦਾ ਪੂਰਾ ਵੇਰਵਾ ਵੀ ਨਹੀਂ ਦਿੱਤਾ ਹੈ। ਉਨ੍ਹਾਂ ਨੇ ਚੋਣ ਪ੍ਰਚਾਰ ਲਈ ਰੋਜ਼ਾਨਾ ਹੋਣ ਵਾਲੀਆਂ ਮੀਟਿੰਗਾਂ, ਵਾਹਨਾਂ ਅਤੇ ਚੋਣ ਸਮੱਗਰੀ ਦਾ ਵੀ ਕੋਈ ਵੇਰਵਾ ਨਹੀਂ ਦਿੱਤਾ ਹੈ। ਇਹ ਨਹੀਂ ਦੱਸਿਆ ਗਿਆ ਹੈ ਕਿ ਮੁਹਿੰਮ ਲਈ ਖਰਚਿਆ ਗਿਆ ਪੈਸਾ ਕਿੱਥੋਂ ਆਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਵੀ ਕੀਤੀ ਹੈ ,ਜੋ ਕਿ ਗਲਤ ਹੈ। ਸੋਸ਼ਲ ਮੀਡੀਆ ‘ਤੇ ਕੀਤੇ ਗਏ ਪ੍ਰਚਾਰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਅਜਿਹੇ ਕਈ ਆਰੋਪ ਲਾਉਂਦਿਆਂ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਅੰਮ੍ਰਿਤਪਾਲ ਦੀ ਚੋਣ ਰੱਦ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...